ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

03/19/2021 3:04:29 AM

ਮੇਖ- ਟੀਚਿੰਗ, ਪ੍ਰੀਟਿੰਗ, ਸਟੇਸ਼ਨਰੀ, ਕੰਸਲਟੈਂਸੀ, ਫੋਟੋ ਵੀਡੀਓਗ੍ਰਾਫੀ ਆਦਿ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਬ੍ਰਿਖ- ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਆਪ ਜਿਹੜਾ ਵੀ ਯਤਨ ਕਰੋਗੇ, ਪੂਰੇ ਜੋਸ਼, ਉਤਸ਼ਾਹ ਨਾਲ ਕਰੋਗੇ, ਮੂਡ ’ਚ ਖੁਸ਼ਦਿਲੀ ਰੰਗੀਨੀ ਬਣੀ ਰਹੇਗੀ।

ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਰੁਕੇ ਪਏ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਲਈ ਸਿਤਾਰਾ ਉੱਤਮ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਕਰਕ- ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਰੁਕੇ ਪਏ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਲਈ ਸਿਤਾਰਾ ਉੱਤਮ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਸਿੰਘ- ਰਾਜਕੀ ਕੰਮਾਂ ’ਚ ਆਪ ਦਾ ਬੋਲਬਾਲਾ, ਪੈਠ-ਧਾਕ-ਦਬਦਬਾ ਬਣਿਆ ਰਹੇਗਾ, ਅਫਸਰ ਵੀ ਮਿਹਰਬਾਨ ਰਹਿਣਗੇ ਅਤੇ ਆਪਦਾ ਲਿਹਾਜ਼ ਕਰਨਗੇ, ਸ਼ਤਰੂ ਕਮਜ਼ੋਰ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਮਨੋਬਲ ਨੂੰ ਹਾਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ ਰਹੇਗੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਤੁਲਾ- ਸਿਹਤ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਬਦਪਰਹੇਜ਼ੀ ਵੀ ਨਹੀਂ ਕਰਨੀ ਚਾਹੀਦੀ, ਜਲਦਬਾਜ਼ੀ ’ਚ ਕੋਈ ਐਗਰੀਮੈਂਟ ਵੀ ਫਾਈਨਲ ਨਹੀਂ ਕਰਨਾ ਚਾਹੀਦਾ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਿਮਲੇਗੀ, ਦੋਵੇਂ ਪਤੀ-ਪਤਨੀ ਸਬੰਧਾਂ ’ਚ ਮਿਠਾਸ, ਤਾਲਮੇਲ ਸਦਭਾਅ, ਸਹਿਯੋਗ ਬਣਿਆ ਰਹੇਗਾ।

ਧਨ- ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਦਾ ਖਤਰਾ ਰਹੇਗਾ, ਇਸ ਲਈ ਕਮਜ਼ੋਰ ਦਿਸਣ ਵਾਲੇ ਵਿਰੋਧੀ ਤੋਂ ਵੀ ਫਾਸਲਾ ਰੱਖਣਾ ਸਹੀ ਰਹੇਗਾ, ਮਨ ਟੈਂਸ ਰਹੇਗਾ।

ਮਕਰ- ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਰਹੇਗੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ।

ਕੁੰਭ- ਕਿਸੇ ਪੈਂਡਿੰਗ ਪਏ ਕੋਰਟ-ਕਚਹਿਰੀ ਦੇ ਕੰਮ ਨੂੰ ਦੁਬਾਰਾ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਪ੍ਰਤੀਸ਼ਠਾ ਬਣੀ ਰਹੇਗੀ।

ਮੀਨ- ਮਿੱਤਰ-ਸੱਜਣ ਸਾਥੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ।

19 ਮਾਰਚ 2021, ਸ਼ੁੱਕਰਵਾਰ ਫੱਗਣ ਸੁਦੀ ਤਿਥੀ ਛੱਠ (19-20ਮੱਧ ਰਾਤ 4.49 ਤਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਕੁੰਭ ’ਚ
ਗੁਰੂ ਮਕਰ ’ਚ
ਸ਼ੁੱਕਰ ਮੀਨ ’ਚ        
ਸ਼ਨੀ ਮਕਰ ’ਚ                                   
ਰਾਹੂ ਬ੍ਰਿਖ ’ਚ                                                        
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 28 (ਫੱਗਣ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :5, ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ ਸ਼ਾਮ 6.34 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਦੁਪਹਿਰ 1.44ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਿਸ਼ਕੁੰਭ (ਸਵੇਰੇ 10.59 ਤਕ) ਮਗਰੋਂ ਯੋਗ ਧ੍ਰਿਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa