ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

03/24/2021 2:59:58 AM

ਮੇਖ- ਕੋਰਟ ਕਚਹਿਰੀ ਦੇ ਨਾਲ ਜੁੜਿਆ ਕੋਈ ਕੰਮ ਹੱਥ ’ਚ ਲਿਆ ਜਾ ਸਕਦਾ ਹੈ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਹੋਣਗੇ।

ਬ੍ਰਿਖ- ਮਿੱਤਰਾਂ ਅਤੇ ਵੱਡੇ ਲੋਕਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਬਣ ਸਕਦਾ ਹੈ, ਆਪਣੀਆਂ ਸ਼ਰਾਰਤਾਂ ਦੇ ਬਾਵਜੂਦ ਵਿਰੋਧੀ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਨਗੇ।

ਮਿਥੁਨ- ਪਾਣੀ-ਰਸਾਇਣਾਂ, ਇੰਪੋਰਟ-ਐਕਸਪੋਰਟ ਅਤੇ ਪੈਟਰੋਲੀਅਮ ਅਤੇ ਸੀ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕਰਕ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਹਾਈ ਮੋਰੇਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਕਰੋਗੇ।

ਸਿੰਘ- ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਇਸ ਲਈ ਜਿਹੜੇ ਖਰਚੇ ਟਾਲ ਸਕੋ, ਟਾਲ ਦੇਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕੰਨਿਆ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕਾਰੋਬਾਰੀ ਕੰਮ ਬਣ ਸਕਦਾ ਹੈ, ਕੋਈ ਵਿਗੜੇ ਕੰਮ ਦੇ ਸੁਲਝਣ ਦੀ ਆਸ, ਇੱਜ਼ਤ ਮਾਣ ਦੀ ਪ੍ਰਾਪਤੀ।

ਤੁਲਾ- ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਆਪਣੀ ਮੰਜ਼ਿਲ ਵੱਲ ਕੁਝ ਅੱਗੇ ਵਧ ਸਕਦਾ ਹੈ।

ਬ੍ਰਿਸ਼ਚਕ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਜਨਰਲ ਕੰਮਾਂ ’ਚ ਵੀ ਕਦਮ ਬੜ੍ਹਤ ਵੱਲ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਧਨ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲਿਖਣ-ਪੜ੍ਹਨ ਦਾ ਕੋਈ ਕੰਮ ਵੀ ਜਲਦਬਾਜ਼ੀ ’ਚ ਨਾ ਕਰਨਾ ਠੀਕ ਰਹੇਗਾ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਤੰਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਬਹੁਤ ਸਾਫਟ-ਕੰਸੀਡ੍ਰੇਟ ਰਹਿਣਗੇ ਅਤੇ ਲਿਹਾਜ਼ ਕਰਨਗੇ।

ਕੁੰਭ- ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਆਪ ਦੀਆਂ ਮੁਸ਼ਕਲਾਂ ਪ੍ਰੇਸ਼ਾਨੀਆ ਵਧ ਸਕਦੀਆਂ ਹਨ, ਇਸ ਲਈ ਉਨ੍ਹਾਂ ਨਾਲ ਨਿਪਟਣ ਲਈ ਪ੍ਰੋ-ਐਕਟਿਵ ਰਹਿਣਾ ਸਹੀ ਰਹੇਗਾ।

ਮੀਨ- ਸੰਤਾਨ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪਦਾ ਲਿਹਾਜ਼ ਕਰਨਗੇ, ਮਾਣ-ਯਸ਼ ਦੀ ਪ੍ਰਾਪਤੀ।

24 ਮਾਰਚ 2021, ਬੁੱਧਵਾਰ ਫੱਗਣ ਸੁਦੀ ਤਿਥੀ ਦਸ਼ਮੀ (ਸਵੇਰੇ 10.24 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ : 10, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ ਸ਼ਾਮ 6.38 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁੱਖ (ਰਾਤ 11.12 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਅਤਿਗੰਡ (ਪੂਰਵ ਦੁਪਹਿਰ 11.41 ਤਕ) ਅਤੇ ਮਗਰੋਂ ਯੋਗ ਸ਼ੁਕਰਮਾ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ ), ਰਾਤ 11.12 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇੇਗੀ (ਰਾਤ 10.06 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਵਿਸ਼ਵ ਤਪੇਦਿਕ ਦਿਵਸ ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa