ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

03/25/2021 3:04:25 AM

ਮੇਖ- ਸਿਤਾਰਾ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਸੰਵਾਰਨ ਅਤੇ ਇੱਜ਼ਤ-ਮਾਣ, ਪ੍ਰਤਿਸ਼ਠਾ ਬਣਾਈ ਰੱਖਣ ਵਾਲਾ ਹੋਵੇਗਾ ਪਰ ਕੇਤੂ ਦੀ ਸਥਿਤੀ ਸਿਹਤ ਲਈ ਠੀਕ ਨਹੀਂ ਹੈ।

ਬ੍ਰਿਖ- ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਫੇਵਰੇਬਲ ਨਤੀਜਾ ਨਿਕਲੇਗਾ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਮਿਥੁਨ- ਰਸਾਇਣਾਂ, ਰੰਗ-ਰੋਗਨ, ਥਿੰਦਿਆਂ ਵਸਤਾਂ, ਇੰਪੋਰਟ-ਅੈਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ ਅਤੇ ਉਨ੍ਹਾਂ ਦਾ ਕਦਮ ਬੜ੍ਹਤ ਵੱਲ ਰਹੇਗਾ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਖੁਸ਼ ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਸਿੰਘ- ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲਓ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।

ਕੰਨਿਆ- ਪਾਣੀ-ਰਸਾਇਣਾਂ, ਪੈਟ੍ਰੋਲੀਅਮ ਅਤੇ ਸੀ. ਉਤਪਾਦਾਂ ਨਾਲ ਜੁੜੇ ਲੋਕਾਂ ਦੀ ਅਰਥ ਦਸ਼ਾ ਚੰਗੀ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਤੁਲਾ- ਸਰਕਾਰੀ ਅਤੇ ਗੈਰ- ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਵਿਰੋਧੀ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਆਪਣੇ ਗੁੱਸੇ ਨੂੰ ਆਪਣੇ ’ਤੇ ਹਾਵੀ ਨਾ ਹੋਣ ਿਦਓ।

ਧਨ- ਸਿਤਾਰਾ ਸਿਹਤ ਲਈ, ਖਾਸ ਕਰਕੇ ਪੇਟ ਲਈ ਕਮਜ਼ੋਰ, ਮੌਸਮ ਦੇ ਅੈਕਸਪੋਜ਼ਰ ਤੋਂ ਵੀ ਬਚਾਅ ਰੱਖੋ, ਸਫਰ ਹਾਨੀ- ਪ੍ਰੇਸ਼ਾਨੀ ਵਾਲਾ ਹੋਵੇਗਾ।

ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਤਬੀਅਤ ’ਚ ਜ਼ਿੰਦਾਦਿਲੀ ਅਤੇ ਸਵਛੰਦਤਾ ਬਣੀ ਰਹੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ-ਸਹਿਯੋਗ ਬਣਿਆ ਰਹੇਗਾ।

ਕੁੰਭ- ਕਮਜ਼ੋਰ ਮਨੋਬਲ ਅਤੇ ਡਰੇ-ਡਰੇ ਮਨ ਕਰਕੇ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਨੁਕਸਾਨ- ਪ੍ਰੇਸ਼ਾਨੀ ਦਾ ਡਰ।

ਮੀਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

25 ਮਾਰਚ 2021, ਵੀਰਵਾਰ ਫੱਗਣ ਸੁਦੀ ਤਿਥੀ ਇਕਾਦਸ਼ੀ (ਸਵੇਰੇ 9.48 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 4 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :11, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.38 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (ਰਾਤ 10.49 ਤਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਸੁਕਰਮਾ (ਸਵੇਰੇ 10.03 ਤਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਰਾਤ 10.49 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 10.49 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 9.48 ਤੱਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਆਮਲਕੀ ਇਕਾਦਸ਼ੀ ਵਰਤ, ਗੋਵਿੰਦ ਦੁਆਦਸ਼ੀ, ਮੇਲਾ ਖਾਟੁ ਸ਼ਿਆਮ ਜੀ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa