ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

03/26/2021 3:16:34 AM

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਕਿਸੇ ਸਕੀਮ ਜਾਂ ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

ਬ੍ਰਿਖ- ਸਿਤਾਰਾ ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਰਾਹੂ-ਕੇਤੂ ਦੀ ਸਥਿਤੀ ਫੈਮਿਲੀ ਫਰੰਟ ’ਤੇ ਟੈਨਸ਼ਨ ਰੱਖ ਸਕਦੀ ਹੈ।

ਮਿਥੁਨ- ਵੱਡੇ ਲੋਕਾਂ ਦੇ ਰੁਖ ’ਚ ਸਹਿਯੋਗ, ਸੁਪੋਰਟ ਰਹੇਗੀ ਤੇ ਉਹ ਲੋਕ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੁਲਝਾਉਣ ’ਚ ਆਪਣੀ ਮਦਦ ਦੇ ਸਕਦੇ ਹਨ।

ਕਰਕ- ਸਿਤਾਰਾ ਮਜ਼ਬੂਤ ਮਿੱਟੀ, ਰੇਤਾ, ਬੱਜਰੀ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰਨਾ ਸਹੀ ਰਹੇਗਾ।

ਕੰਨਿਆ- ਉਲਝਣਾਂ ਵਾਲੇ ਸਿਤਾਰੇ ਕਰ ਕੇ ਕਿਸੇ ਨਾ ਕਿਸੇ ਪੇਚੀਦਗੀ ਨਾਲ ਵਾਸਤਾ ਰਹਿ ਸਕਦਾ ਹੈ, ਇਸ ਲਈ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ।

ਤੁਲਾ- ਸਿਤਾਰਾ ਆਮਦਨ ਵਾਲਾ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ’ਚ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਬ੍ਰਿਸ਼ਚਕ- ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ- ਧਾਰਮਿਕ- ਸਮਾਜਿਕ ਕੰਮਾਂ ’ਚ ਰੂਚੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਕੰਮਕਾਜੀ ਸਾਥੀਅਾਂ ਨਾਲ ਮੇਲ ਸਹਿਯੋਗ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬਦਪਰਹੇਜ਼ੀ ਤੋਂ ਬਚਣਾ ਚਾਹੀਦਾ ਹੈ, ਕੋਈ ਵੀ ਯਤਨ ਜਲਦਬਾਜ਼ੀ ’ਚ ਕਰਨਾ ਸਹੀ ਨਾ ਹੋਵੇਗਾ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ,ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਵਨਾ ਬਣੀ ਰਹੇਗੀ।

ਮੀਨ- ਕਿਸੇ ਵੀ ਸ਼ਤਰੂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਹੈ, ਕਿਉਂਕਿ ਉਹ ਮੌਕਾ ਮਿਲਣ ’ਤੇ ਆਪ ਨੂੰ ਪਰੇਸ਼ਾਨ ਕਰਨ ਤੋਂ ਕਦੀ ਬਾਜ਼ ਨਾ ਆਵੇਗਾ।

26 ਮਾਰਚ 2021, ਸ਼ੁੱਕਰਵਾਰ ਫੱਗਣ ਸੁਦੀ ਤਿਥੀ ਦੁਆਦਸ਼ੀ (ਸਵੇਰੇ 8.22 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ (ਿਜਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 5 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :11, ਸੂਰਜ ਉਦੇ ਸਵੇਰੇ 6.28 ਵਜੇ, ਸੂਰਜ ਅਸਤ ਸ਼ਾਮ 6.39 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮਘਾ (ਰਾਤ 9.39ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਧ੍ਰਿਤੀ (ਸਵੇਰੇ 7.45 ਤਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.39 ਤਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa