ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

03/28/2021 2:55:42 AM

ਮੇਖ- ਸ਼ਤਰੂਆਂ ਦੀ ਉਛਲਕੂਦ ਅਤੇ ਸ਼ਰਾਰਤਾਂ ਆਪ ਨੂੰ ਪ੍ਰੇਸ਼ਾਨ ਕਰ ਸਕਦੀਆਂ ਹਨ, ਇਸ ਲਈ ਉਨ੍ਹਾਂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ, ਮਨ ਵੀ ਅਸ਼ਾਂਤ, ਡਿਸਟਰਬ ਰਹੇਗਾ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ,ਵਿਜਈ ਰੱਖੇਗਾ, ਸੰਤਾਨ ਨਾਲ ਮੇਲ-ਜੋਲ-ਸਹਿਯੋਗ-ਤਾਲਮੇਲ ਲਾਭਕਾਰੀ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਕਿਸੇ ਜ਼ਮੀਨੀ ਕੰਮ ਨੂੰ ਉਸ ਦੇ ਟਾਰਗੇਟ ਤੱਕ ਲੈ ਜਾਣ ਲਈ ਆਪ ਜਿਹੜੇ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਮਾਣ–ਸਨਮਾਨ ਦੀ ਪ੍ਰਾਪਤੀ।

ਕਰਕ- ਵੱਡੇ ਲੋਕਾਂ ਦਾ ਆਪ ਦੇ ਪ੍ਰਤੀ ਪਾਜ਼ੇਟਿਵ ਰੁਖ ਰਹੇਗਾ, ਜਿਹੜਾ ਆਪਦੀ ਕਿਸੀ ਸਮੱਸਿਆ ਨੂੰ ਸੁਲਝਾਉਣ ਲਈ ਮਦਦਗਾਰ ਬਣੇਗਾ, ਵਿਰੋਧੀ ਕਮਜ਼ੋਰ ਰਹਿਣਗੇ।

ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਅਤੇ ਗਾਰਮੈਂਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੰਨਿਆ- ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ, ਮਨ ਵੀ ਟੈਂਸ ਰਹੇਗਾ।

ਤੁਲਾ- ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪਦੀ ਸਾਰੀ ਪਲਾਨਿੰਗ ਉਖੜ ਵਿਗੜ ਨਾ ਜਾਵੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਮੁਸ਼ਕਲ ਨੂੰ ਹਟਾਉਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਧਨ- ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਵਿਰੋਧੀ ਆਪ ਅੱਗੇ ਠਹਿਰਨ ’ਚ ਘਬਰਾਹਟ ਮਹਿਸੂਸ ਕਰਨਗੇ।

ਮਕਰ- ਆਪ ਆਪਣੀ ਭੱਜ-ਦੌੜ ਅਤੇ ਹਿੰਮਤ ਨਾਲ ਆਪਣੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ’ਚ ਸਫਲ ਹੋਵੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੁੰਭ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਅਾਂ ਹੋਣ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

28 ਮਾਰਚ 2021, ਐਤਵਾਰ ਫੱਗਣ ਸੁਦੀ ਤਿਥੀ ਪੁੰਨਿਆ (28-29 ਮੱਧ 12.18 ਤੱਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :14, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.40 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਫਾਲਗੁਣੀ (ਸ਼ਾਮ 5.36 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵ੍ਰਿਧੀ (ਰਾਤ 9.49 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.53 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਫੱਗਣ ਪੁੰਨਿਆ, ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਲਕਸ਼ਮੀ ਨਾਰਾਇਣ ਵਰਤ, ਹੋਲੀਆਂ ਸਮਾਪਤ, ਹੋਲੀ ਪੁਰਬ, ਹੋਲਿਕਾ ਦਹਨ (ਪ੍ਰਦੋਸ਼ ਕਾਲ ’ਚ), ਸ਼੍ਰੀ ਚੈਤਨਯ ਮਹਾ ਪ੍ਰਭੁ ਜਯੰਤੀ, ਮੇਲਾ ਸੁਜਾਨਪੁਰ ਟਿਹਰਾ(ਹਮੀਰਪੁਰ, ਹਿਮਾਚਲ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa