ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

03/29/2021 3:18:37 AM

ਮੇਖ- ਡਰੇ-ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋ ਸਕੋਗੇ, ਸਫਰ ਵੀ ਨਾ ਕਰਨਾ ਸਹੀ ਰਹੇਗਾ।

ਬ੍ਰਿਖ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ- ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕਰਕ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਸ਼ਤਰੂ ਉਭਰਦੇ ਸਿਮਟਦੇ ਰਹਿਣਗੇ।

ਕੰਨਿਆ- ਕਾਰੋਬਾਰੀ ਮੋਰਚੇ ’ਤੇ ਸਥਿਤੀ ਚੰਗੀ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਮੌਸਮ ਦੇ ਅੈਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਤੁਲਾ- ਸਿਤਾਰਾ ਨੁਕਸਾਨ ਅਤੇ ਧਨ ਹਾਨੀ ਵਾਲਾ, ਖਰਚਿਆਂ ਕਰਕੇ ਧਨ ਦਾ ਠਹਿਰਾਅ ਘੱਟ ਹੋਵੇਗਾ, ਆਪਣੇ ਆਪ ਨੂੰ ਝਮੇਲਿਆਂ, ਪ੍ਰੇਸ਼ਾਨੀਆਂ ਤੋਂ ਬਚਾ ਕੇ ਰੱਖੋ।

ਬ੍ਰਿਸ਼ਚਕ- ਕਰਿਆਨਾ, ਗਾਰਮੈਂਟਸ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਫੈਮਿਲੀ ਫ੍ਰੰਟ ’ਤੇ ਕਲੇਸ਼, ਤਣਾਤਣੀ ਬਣੀ ਰਹੇਗੀ।

ਧਨ- ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ’ਚ ਆਪ ਦੀ ਪੈਠ ਅਤੇ ਲਿਹਾਜ਼ਦਾਰੀ ਬਣੀ ਰਹੇਗੀ, ਯਤਨ ਕਰਨ ’ਤੇ ਕੋਈ ਸਮੱਸਿਆ ਹੱਲ ਹੋ ਸਕਦੀ ਹੈ।

ਮਕਰ- ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਸ਼ੁੱਭ ਕੰਮਾਂ ’ਚ ਧਿਆਨ ਰਹੇਗਾ, ਵੈਸੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੁੰਭ- ਪੂਰੀ ਸੰਭਾਲ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਰਹੇਗਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਮੀਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਆਪ ਦੇ ਕੰਮਕਾਜੀ ਯਤਨ ਵੀ ਅਾਸਾਨੀ ਨਾਲ ਸਿਰੇ ਚੜ੍ਹਨਗੇ, ਉਂਝ ਸਫਲਤਾ ਸਾਥ ਦੇਵੇਗੀ।

29 ਮਾਰਚ 2021, ਸੋਮਵਾਰ ਚੇਤ ਵਦੀ ਤਿਥੀ ਏਕਮ (ਰਾਤ 8.55 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 8 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :15, ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ ਸ਼ਾਮ 6.41 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (ਬਾਅਦ ਦੁਪਹਿਰ 3.02 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਧਰੁਵ (ਸ਼ਾਮ 5.53 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (29-30 ਮੱਧ ਰਾਤ 1.42 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੇਤ ਵਦੀ ਪੱਖ ਸ਼ੁਰੂ, ਹੋਲੀ ਪੁਰਬ, ਹੋਲਾ ਮੇਲਾ (ਸ੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਪਾਉਂਟਾ ਸਾਹਿਬ), ਵਧੰਤ ਉਤਸਵ, ਧੁਲੇਡੀ, ਸ਼ਬ-ਏ–ਬਰਾਤ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News