ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

03/31/2021 2:52:28 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਤਬੀਅਤ ’ਚ ਸਵਛੰਦਤਾ ਵਧ ਸਕਦੀ ਹੈ।

ਬ੍ਰਿਖ- ਜਿਹੜੇ ਆਦਮੀ ਦਾ ਆਪ ਨੇ ਕਦੀ ਕੁਝ ਵਿਗਾੜਿਆ ਵੀ ਨਾ ਹੋਵੇਗਾ, ਉਹ ਵੀ ਆਪ ਦਾ ਵਿਰੋਧ ਕਰਦਾ ਨਜ਼ਰ ਆਵੇਗਾ, ਨੁਕਸਾਨ-ਧਨ ਹਾਨੀ ਦਾ ਡਰ ਰਹੇਗਾ।

ਮਿਥੁਨ- ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਮੁਸ਼ਕਲ ਨੂੰ ਸੰਵਾਰਨ ’ਚ ਮਦਦਗਾਰ ਹੋ ਸਕਦਾ ਹੈ, ਵੈਸੇ ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ- ਜ਼ਮੀਨੀ ਜਾਇਦਾਦੀ ਕੰਮ ਲਈ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇ ਸਕਦਾ ਹੈ, ਵੱਡੇ ਲੋਕ ਵੀ ਮਦਦ ਅਤੇ ਸਹਿਯੋਗ ਕਰ ਸਕਦੇ ਹਨ।

ਸਿੰਘ- ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਵੀ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਕੰਨਿਆ- ਵਪਾਰ ਕਾਰੋਬਾਰ ’ਚ ਲਾਭ, ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਸਫਰ ਵੀ ਸਹੀ ਰਹੇਗਾ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨ ਕਰਨ ’ਤੇ ਆਪ ਆਪਣੀ ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕਦੇ ਹੋ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ- ਕੋਈ ਵੀ ਕਾਰੋਬਾਰੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ, ਕਿਉਂਕਿ ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ।

ਧਨ- ਟੀਚਿੰਗ, ਪ੍ਰੀਟਿੰਗ, ਸਟੇਸ਼ਨਰੀ, ਕੰਸਲਟੈਂਸੀ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।ਵਪਾਰ ਕਾਰੋਬਾਰ ’ਚ ਲਾਭ, ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਸਫਰ ਵੀ ਸਹੀ ਰਹੇਗਾ।

ਮਕਰ- ਕਿਸੇ ਅਫਸਰ ਜਾਂ ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦਾ ਕੋਈ ਪੇਚੀਦਾ ਬਣਿਆ ਕਾਰੋਬਾਰੀ ਕੰਮ ਸੁਲਝ ਸਕਦਾ ਹੈ।

ਕੁੰਭ- ਧਾਰਮਿਕ ਕੰਮਾਂ, ਧਾਰਮਿਕ ਲਿਟਰੇਚਰ ਅਤੇ ਕਥਾ-ਵਾਰਤਾ ’ਚ ਰੁਚੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਮੀਨ- ਸਿਤਾਰਾ ਪੇਟ ਲਈ ਠੀਕ ਨਹੀਂ, ਮੌਸਮ ਦਾ ਐਕਸਪੋਜ਼ਰ ਵੀ ਆਪਦੀ ਤਬੀਅਤ ਨੂੰ ਅਪਸੈੱਟ ਕਰ ਸਕਦਾ ਹੈ, ਲੈਣ-ਦੇਣ ਦੇ ਕੰਮਾਂ ’ਚ ਅਹਿਤਿਆਤ ਰੱਖਣੀ ਜ਼ਰੂਰੀ।

31 ਮਾਰਚ 2021, ਬੁੱਧਵਾਰ ਚੇਤ ਵਦੀ ਤਿਥੀ ਤੀਜ (ਬਾਅਦ ਦੁਪਹਿਰ 2.07 ਤਕ) ਅਤੇ ਮਗਰੋਂ ਤਿਥੀ ਚੌਥ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਤੁਲਾ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 10 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :17, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ ਸ਼ਾਮ 6.42 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸਵਾਤੀ (ਸਵੇੇਰੇ 9.45 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ :ਹਰਸ਼ਣ (ਸਵੇਰੇ 9.58 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਤੁਲਾ ਰਾਸ਼ੀ ’ਤੇ (31 ਮਾਰਚ , 1 ਅਪ੍ਰੈਲ ਮੱਧ ਰਾਤ 1.56 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 2.07 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa