ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

04/06/2021 3:31:29 AM

ਮੇਖ- ਕਿਸੇ ਅਫਸਰ ਜਾਂ ਵੱਡੇ ਆਦਮੀ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ ਪਰ ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ- ਪੇਟ ਦੇ ਮਾਮਲੇ ’ਚ ਸਾਵਧਾਨੀ ਵਰਤਣੀ ਜ਼ਰੂਰੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਬਿਹਤਰ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰੁਖ ਰਖਣਗੇ।

ਸਿੰਘ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ,ਨੁਕਸਾਨ ਦਾ ਡਰ।

ਕੰਨਿਆ- ਸੰਤਾਨ ਸਾਥ ਦੇਵੇਗੀ, ਤਾਲਮੇਲ ਬਣਾਈ ਰੱਖੇਗੀ ਤੇ ਉਸ ਦੇ ਸਹਿਯੋਗ ਅਤੇ ਮਦਦ ਨਾਲ ਆਪ ਦੀ ਚਿਰਾਂ ਤੋਂ ਲਟਕਦੀ ਚਲੀ ਆ ਰਹੀ ਸਮੱਸਿਆ ਹੱਲ ਹੋਵੇਗੀ।

ਤੁਲਾ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਪ੍ਰੋਗਰਾਮ ’ਚੋਂ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਬ੍ਰਿਸ਼ਚਕ- ਉਤਸ਼ਾਹ ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ ਪਰ ਤਬੀਅਤ ’ਚ ਚਿੜਚਿੜਾਪਨ ਬਣਿਆ ਰਹੇਗਾ।

ਧਨ- ਵਪਾਰ ਕਾਰੋਬਾਰ ’ਚ ਲਾਭ ਵਾਲਾ ਸਿਤਾਰਾ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਹਟੇਗੀ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਸਟ੍ਰਾਂਗ ਸਿਤਾਰਾ ਆਪ ਨੂੰ ਉਤਸ਼ਾਹੀ, ਹਿੰਮਤੀ ਰੱਖੇਗਾ।

ਕੁੰਭ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ,ਨੁਕਸਾਨ ਦਾ ਡਰ।

ਮੀਨ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਆਪ ਦੇ ਕਾਰੋਬਾਰੀ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਇੱਜ਼ਤ ਬਣੀ ਰਹੇਗੀ।

6 ਅਪ੍ਰੈਲ 2021, ਮੰਗਲਵਾਰ ਚੇਤ ਵਦੀ ਤਿਥੀ ਦਸਮੀ (6-7 ਮੱਧ ਰਾਤ 2.10 ਤੱਕ) ਅਤੇ ਮਗਰੋਂ ਤੀਜ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱੱਧ ਮੀਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 16 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :23, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ) ਨਕਸ਼ੱਤਰ :ਸ਼੍ਰਵਣ (6-7 ਮੱਧ ਰਾਤ 2.35 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸਿੱਧ (ਬਾਅਦ ਦੁਪਹਿਰ 3.29 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 2013 ਤੋਂ ਲੈ ਕੇ 6-7 ਮੱਧ ਰਾਤ 2.10 ਤਕ ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

Bharat Thapa

This news is Content Editor Bharat Thapa