ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Wednesday, Apr 07, 2021 - 02:45 AM (IST)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਰਾਜਕੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਸਿਹਤ ਦੀ ਸੰਭਾਲ ਰੱਖੋ ਪਰ ਬਾਅਦ ’ਚ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵਿਅਸਤਤਾ ਬਣੀ ਰਹੇਗੀ।

ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਕੰਮਕਾਜੀ ਦਸ਼ਾ ਸੰਤੋਖਜਨਕ ਪਰ ਉਸ ਤੋਂ ਬਾਅਦ ਸਮਾਂ ਕਮਜ਼ੋਰ ਬਣੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀ ਵਾਲਾ, ਕਿਸੇ ਨਾ ਕਿਸੇ ਮੁਸ਼ਕਲ ਨਾਲ ਵਾਸਤਾ ਬਣਿਆ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਠੀਕ ਰਹੇਗੀ।

ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਟੈਨਸ਼ਨ ਪਰੇਸ਼ਾਨੀ ਸਮੱਸਿਆ ਉਭਰਦੀ ਰਹੇਗੀ, ਨੁਕਸਾਨ ਦਾ ਵੀ ਡਰ।

ਤੁਲਾ- ਜਨਰਲ ਸਿਤਾਰਾ ਮਜ਼ਬੂਤ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ, ਸਫਲਤਾ ਸਾਥ ਦੇਵੇਗੀ, ਕੰਮਕਾਜੀ ਦਸ਼ਾ ਬਿਹਤਰ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਵਾਲਾ, ਕੰਮ ਧੰਦੇ ’ਚ ਵਿਅਸਤਤਾ ਬਣੀ ਰਹੇਗੀ ਪਰ ਘਰੇਲੂ ਫਰੰਟ ’ਤੇ ਟੈਨਸ਼ਨ ਪਰੇਸ਼ਾਨੀ ਰਹੇਗੀ।

ਧਨ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵੀ ਸਮਾਂ ਬਿਹਤਰ ਬਣੇਗਾ।

ਮਕਰ- ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ, ਧਨ ਹਾਨੀ, ਟੈਨਸ਼ਨ, ਪਰੇਸ਼ਾਨੀ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ, ਇਜ਼ਤਮਾਣ ਮਿਲੇਗਾ।

ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਧਨ ਲਾਭ, ਸਫਲਤਾ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਸਮਾਂ ਅਹਿਤਿਆਤ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

7 ਅਪ੍ਰੈਲ 2021, ਬੁੱਧਵਾਰ ਚੇਤ ਵਦੀ ਤਿਥੀ ਇਕਾਦਸ਼ੀ (7-8 ਮੱਧ ਰਾਤ 2.29 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱਧ ਮੀਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੀਨ ’ਚ        

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 17 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :24, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ ਸ਼ਾਮ 6.47 ਵਜੇ (ਜਲੰਧਰ ਟਾਈਮ) ਨਕਸ਼ੱਤਰ :ਧਨਿਸ਼ਠਾ (7-8 ਮੱਧ ਰਾਤ 3.33 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸਾਧਿਯ (ਬਾਅਦ ਦੁਪਹਿਰ 2.29 ਤੱਕ) ਅਤੇ ਮਗਰੋਂ ਯੋਗ ਸ਼ੁੁਭ, ਚੰਦਰਮਾ : ਮਕਰ ਰਾਸ਼ੀ ’ਤੇ (ਬਾਅਦ ਦੁਪਹਿਰ ਤਿੰਨ ਵਜੇ ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਬਾਅਦ ਦੁਪਹਿਰ ਤਿੰਨ ਵਜੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਪਾਪ ਮੋਚਨੀ ਇਕਾਦਸ਼ੀ ਵਰਤ, ਵਿਸ਼ਵ ਸਿਹਤ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News