ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

04/11/2021 2:05:35 AM

ਮੇਖ- ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਲੈਣ-ਦੇਣ ਦੇ ਕੰਮ ਵੀ ਸੰਭਲ ਸੰਭਾਲ ਕੇ ਕਰੋ, ਉਧਾਰ ਵੀ ਸੋਚ ਸਮਝ ਕੇ ਕਿਸੇ ਹੇਠ ਫਸਾਓ।

ਬ੍ਰਿਖ- ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਬਾਧਾ ਮੁਸ਼ਕਿਲ ਹਟੇਗੀ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਮਿਥੁਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ- ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਸਿੰਘ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਠੀਕ ਰਹੇਗਾ ਪਰ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।

ਕੰਨਿਆ- ਕਮਜ਼ੋਰ ਮਨੋਬਲ ਕਰ ਕੇ ਮਨ ਡਰਿਆ-ਡਰਿਆ ਜਿਹਾ ਰਹੇਗਾ, ਵੈਸੇ ਆਪ ਕੋਈ ਵੀ ਯਤਨ ਪੂਰੇ ਜੋਸ਼ ਉਤਸ਼ਾਹ ਨਾਲ ਨਾ ਕਰ ਸਕੋਗੇ।

ਤੁਲਾ- ਕਿਉਂਕਿ ਸ਼ਤਰੂ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਵੇਗਾ, ਇਸ ਲਈ ਉਸ ਨੂੰ ਲਿਫਟ ਨਾ ਦਿਓ, ਮਨ ਵੀ ਅਸ਼ਾਂਤ, ਟੈਂਸ ਜਿਹਾ ਰਹੇਗਾ।

ਬ੍ਰਿਸ਼ਚਕ- ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਸਿਰੇ ਚੜ੍ਹੇਗਾ, ਆਪ ’ਚ ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ।

ਧਨ- ਜ਼ਮੀਨੀ ਜਾਇਦਾਦੀ ਕੰਮ ਸੁਧਾਰਨ ਵਾਲਾ ਸਿਤਾਰਾ ਚੰਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ, ਪ੍ਰਭਾਵ ਪ੍ਰਤਿਸ਼ਠਾ ਬਣੀ ਰਹੇਗੀ।

ਮਕਰ- ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਆਪਣੇ ਗੁੱਸੇ ’ਤੇ ਕਾਬੂ ਰੱਖਣਾ ਬਿਹਤਰ, ਲਾਭਕਾਰੀ ਰਹੇਗਾ।

ਕੁੰਭ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ, ਕਿਸੇ ਉਲਝੇ ਰੁਕੇ ਕੰਮ ਨੂੰ ਸੁਲਝਾਉਣ, ਮਾਣ-ਸਨਮਾਨ ਦੀ ਦੇਣ ਵਾਲਾ, ਤਬੀਅਤ ਐਕਟਿਵ ਰਹੇਗੀ।

ਮੀਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਸਫਲਤਾ ਮਿਲੇਗੀ।

11 ਅਪ੍ਰੈਲ 2021, ਅੈਤਵਾਰ ਚੇਤ ਵਦੀ ਤਿਥੀ ਮੱਸਿਆ (ਪੂਰਾ ਦਿਨ ਰਾਤ )

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮੀਨ ’ਚ

ਮੰਗਲ ਬ੍ਰਿਖ ’ਚ

ਬੁੱੱਧ ਮੀਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :28, ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ ਸ਼ਾਮ 6.50 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਭਾਦਰਪਦ (ਸਵੇਰੇ 8.58 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਏਂਦਰ (ਦੁਪਹਿਰ 1.51 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ,ਸਵੇਰੇ 8.58 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਮੱਸਿਆ (ਪਿੱਤਰਾਂ ਦੇ ਕੰਮਾਂ ਲਈ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News