ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

04/14/2021 2:14:44 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਵਿਜੇ ਮਿਲੇਗੀ, ਵੈਸੇ ਆਪ ਦੀਆਂ ਕੰਮਕਾਜੀ ਕੋਸ਼ਿਸ਼ਾਂ ਬਿਹਤਰ ਨਤੀਜਾ ਦੇ ਸਕਦੀਆਂ ਹਨ।

ਬ੍ਰਿਖ- ਸਿਤਾਰਾ ਧਨ ਹਾਨੀ ਅਤੇ ਨੁਕਸਾਨ ਵਾਲਾ, ਲੈਣ-ਦੇਣ ਦੇ ਕੰਮ ਵੀ ਸੰਭਲ ਸੰਭਾਲ ਕੇ ਕਰਨੇ ਚਾਹੀਦੇ, ਆਪਣੀ ਪੇਮੈਂਟ ਵੀ ਕਿਸੇ ਹੇਠ ਨਾ ਫਸਣ ਦਿਓ।

ਮਿਥੁਨ- ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕਰਕ- ਕਿਸੇ ਅਫਸਰ ਦੇ ਸਾਫਟ ਅਤੇ ਹੈਲਪਿੰਗ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਸਿੰਘ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ, ਤੇਜ-ਪ੍ਰਭਾਵ ਦਬਦਬਾ ਬਣਿਆ ਰਹੇਗਾ।

ਕੰਨਿਆ- ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਸਫਰ ਵੀ ਨਾ ਕਰੋ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।

ਬ੍ਰਿਸ਼ਚਕ- ਕਮਜ਼ੋਰ ਦਿਸਣ ਵਾਲੇ ਸ਼ਤਰੂ ਦੀ ਵੀ ਅਣਦੇਖੀ ਨਹੀਂ ਕਰਨੀ ਚਾਹੀਦੀ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਸਫਰ ਟਾਲ ਦੇਣਾ ਚਾਹੀਦਾ ਹੈ।

ਧਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਮਕਰ- ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ੁੱਭ ਕੰਮਾਂ ’ਚ ਧਿਆਨ।

ਮੀਨ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਵੈਸੇ ਹਰ ਫ੍ਰੰਟ ’ਤੇ ਆਪ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।

14 ਅਪ੍ਰੈਲ, 2021, ਬੁੱਧਵਾਰ ਚੇਤ ਸੁਦੀ ਤਿਥੀ ਦੂਜ (ਦੁਪਹਿਰ 12.48 ਤੱਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮੇਖ ’ਚ

ਮੰਗਲ ਮਿਥੁਨ ’ਚ

ਬੁੱੱਧ ਮੀਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 24 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :1, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਸ਼ਾਮ 5.23 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਪ੍ਰੀਤੀ (ਸ਼ਾਮ 4.14 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮੇਖ ਰਾਸ਼ੀ ’ਤੇ (14-15 ਮੱਧ ਰਾਤ 12.10 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੁੰਭ ਮਹਾ ਪੁਰਬ (ਹਰਿਦੁਆਰ) ਦਾ ਪ੍ਰਮੁੱਖ ਅਤੇ ਤੀਜਾ ਸ਼ਾਹੀ ਸਨਾਨ, ਰਮਜ਼ਾਨ (ਮੁਸਲਿਮ) ਮਹੀਨਾ ਅਤੇ ਰੋਜ਼ੇ (ਮੁਸਲਿਮ) ਸ਼ੁਰੂ, ਡਾ. ਅੰਬੇਡਕਰ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa