ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

04/15/2021 3:25:34 AM

ਮੇਖ- ਟੀਚਿੰਗ, ਕੰਸਲਟੈਂਸੀ, ਡੈਕੋਰੇਸ਼ਨ, ਇਲੈਕਟ੍ਰੋਨਿਕਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਖ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਮਿਥੁਨ- ਖਰਚਿਆਂ ਦਾ ਜ਼ੋਰ, ਲੈਣ ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕਰਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਧਾਰਮਿਕ ਅਤੇ ਪੋਰਾਣਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ- ਸਿਤਾਰਾ ਸਿਹਤ ਲਈ ਠੀਕ ਨਹੀਂ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸਾਵਧਾਨੀ ਨਾਲ ਨਿਪਟਾਓ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇੇੇੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਧਨ- ਕਿਸੇ ਪ੍ਰਬਲ ਸ਼ਤਰੂ ਦਾ ਟਕਰਾਵੀ ਮੂਡ, ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦਾ ਹੈ, ਇਸ ਲਈ ਆਪ ਆਪਣੇ ਕਿਸੇ ਵੀ ਯਤਨ ਪ੍ਰੋਗਰਾਮ ਨੂੰ ਅੱਗੇ ਵਧਾ ਨਾ ਸਕੋਗੇ।

ਮਕਰ- ਸੰਤਾਨ ਦੇ ਸਹਿਯੋਗੀ, ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਕੁੰਭ- ਕੋਰਟ ਕਚਹਿਰੀ ਦੇ ਕਿਸੇ ਕੰਮ ’ਚੋਂ ਆਪ ਦੀ ਕੋਈ ਪ੍ਰਾਬਲਮ ਸੈਟਲ ਹੋ ਸਕਦੀ ਹੈ, ਆਪ ਦੁਸ਼ਮਣਾਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਮੀਨ- ਵੱਡੇ ਲੋਕ ਅਤੇ ਸੱਜਣ ਸਾਥੀ ਮਿਹਰਬਾਨ ਰਹਿਣਗੇ ਅਤੇ ਉਹ ਲੋਕ ਆਪ ਦੀ ਗੱਲ ਲਿਹਾਜ਼ਦਾਰੀ ਅਤੇ ਧਿਆਨ ਹਮਦਰਦੀ ਨਾਲ ਸੁਣਨਗੇ, ਵਿਰੋਧੀ ਕਮਜ਼ੋਰ, ਤੇਜਹੀਣ ਰਹਿਣਗੇ।

15 ਅਪ੍ਰੈਲ, 2021, ਵੀਰਵਾਰ ਚੇਤ ਵਦੀ ਤਿਥੀ ਤੀਜ (ਬਾਅਦ ਦੁਪਹਿਰ 3.28 ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮਿਥੁਨ ’ਚ

ਬੁੱੱਧ ਮੀਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 25 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :2, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਰਾਤ 8.33 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਆਯੁਸ਼ਮਾਨ (ਸ਼ਾਮ 5.19 ਤੱਕ) ਅਤੇ ਮਗਰੋਂ ਯੋਗ ਸੋਭਾਗਿਯ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (16 ਅਪ੍ਰੈਲ ਸਵੇਰੇ 4.47 ’ਤੇ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਮਤਿਸਯਾ ਜਯੰਤੀ, ਗਣਗੌਰੀ ਤੀਜ, ਮੇਲਾ ਗਣਗੌਰੀ ਤੀਜ (ਜੈਪੁਰ, ਰਾਜਸਥਾਨ), ਹਿਮਾਚਲ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa