ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

04/19/2021 2:21:47 AM

ਮੇਖ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ, ਵੈਸੇ ਵੀ ਆਪ ਦੂਜਿਆਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਖ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ।

ਕਰਕ- ਖਰਚਿਆਂ ਕਰ ਕੇ ਅਰਥ ਦਸ਼ਾ ਪਤਲੀ, ਲੈਣ-ਦੇਣ ਦੇ ਕੰਮ ਵੀ ਸਾਵਧਾਨ ਰਹਿ ਕੇ ਕਰੋ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਸਿੰਘ- ਸਿਤਾਰਾ ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਆਂ, ਟ੍ਰੇਡਰਜ਼, ਵਪਾਰੀਅਾਂ ਲਈ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਪ੍ਰਾਬਲਮ ਸੁਲਝ ਸਕਦੀ ਹੈ, ਵੱਡੇ ਲੋਕ ਵੀ ਮਿਹਰਬਾਨ, ਕੰਸੀਡ੍ਰੇਟ ਰਹਿਣਗੇ।

ਤੁਲਾ- ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ ਪਰ ਢਈਆ ਮਨ ਨੂੰ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਰੱਖ ਸਕਦਾ ਹੈ।

ਬ੍ਰਿਸ਼ਚਕ- ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ, ਅਰਥ ਦਸ਼ਾ ਠੀਕ-ਠਾਕ।

ਧਨ- ਵਪਾਰਕ ਅਤੇ ਕੰਮਕਾਜੀ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਨ ਵੀ ਕੁਝ ਅਸ਼ਾਂਤ, ਪ੍ਰੇਸ਼ਾਨ, ਟੈਂਸ ਜਿਹਾ ਰਹੇਗਾ।

ਮਕਰ- ਕਿਸੇ ਨਾ ਕਿਸੇ ਗੱਲ ’ਤੇ ਆਪ ਦਾ ਵਿਰੋਧ ਵਧ ਸਕਦਾ ਹੈ, ਇਸ ਲਈ ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖੋ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰਖੇਗਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ- ਜ਼ਮੀਨੀ, ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦੇ ਪ੍ਰਤੀ ਹਮਦਰਦਾਨਾ ਰੁਖ ਰੱਖਣਗੇ।\

19 ਅਪ੍ਰੈਲ, 2021, ਸੋਮਵਾਰ ਚੇਤ ਸੁਦੀ ਤਿਥੀ ਸਪਤਮੀ (19-20 ਮੱਧ ਰਾਤ 12.02 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ। ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 29 (ਚੇਤ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 6, ਸੂਰਜ ਉਦੇ ਸਵੇਰੇ 5.59 ਵਜੇ, ਸੂਰਜ ਅਸਤ ਸ਼ਾਮ 6.55 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਪੂਰਾ ਦਿਨ-ਰਾਤ) ਯੋਗ : ਸੁਕਰਮਾ (ਰਾਤ 8.05 ਤਕ) ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਮਿਥੁਨ ਰਾਸ਼ੀ ’ਤੇ (19-20 ਮੱਧ ਰਾਤ 12.29 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (19-20 ਮੱਧ ਰਾਤ 12.02 ’ਤੇ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਗਰਮੀ ਦੀ ਰੁੱਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa