ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

04/26/2021 3:06:21 AM

ਮੇਖ- ਸਿਤਾਰਾ ਦੁਪਹਿਰ ਤਕ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਕੋਈ ਨਾ ਕੋਈ ਬਾਧਾ, ਮੁਸ਼ਕਲ ਜਾਗਦੀ ਰਹੇਗੀ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਸਿਤਾਰਾ ਦੁਪਹਿਰ ਤਕ ਸਫਲਤਾ ਦੇਣ ਅਤੇ ਕਿਸੇ ਉਲਝੇ ਵਿਗੜੇ ਕੰਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਕੰਪਲੀਕੇਸ਼ਨ ਨਾਲ ਵਾਸਤਾ ਰਹੇਗਾ।

ਮਿਥੁਨ- ਦੁਪਹਿਰ ਤਕ ਕੰਮਕਾਜੀ ਭੱਜ-ਦੌੜ, ਵਿਅਸਤਤਾ ਬਣੀ ਰਹੇਗੀ, ਵਿਰੋਧੀ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਸਮਾਂ ਹਰ ਫਰੰਟ ’ਤੇ ਸਫਲਤਾ ਦੇਵੇਗਾ ਅਤੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਸਫਲ-ਵਿਜਈ ਰੱਖੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਸਿੰਘ- ਸਿਤਾਰਾ ਦੁਪਹਿਰ ਤਕ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਹਿੰਮਤ-ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ।

ਕੰਨਿਆ- ਜਿਹੜੇ ਲੋਕ ਆਪਣਾ ਖੁਦ ਦਾ ਕੰਮ-ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀਆਂ ਕੰਮਕਾਜੀ ਕੋਸ਼ਿਸ਼ਾਂ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਤੁਲਾ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਇਸ ਲਈ ਕਿਸੇ ਨਾ ਕਿਸੇ ਮੁਸ਼ਕਲ ਅਤੇ ਸਮੱਸਿਆ ਨਾਲ ਵਾਸਤਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਵਪਾਰ, ਕਾਰੋਬਾਰ ’ਚ ਲਾਭ ਵਾਲਾ, ਮਾਣ-ਸਨਮਾਨ ਦੀ ਪ੍ਰਾਪਤ ਰਹੇਗੀ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਵਾਸਤਾ ਰਹੇਗਾ।

ਧਨ- ਸਿਤਾਰਾ ਦੁਪਹਿਰ ਤਕ ਸਫਲਤਾ ਅਤੇ ਬਿਹਤਰੀ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮਕਰ- ਦੁਪਹਿਰ ਤਕ ਆਪ ਹਿੰਮਤੀ-ਉਤਸ਼ਾਹੀ ਰਹੋਗੇ, ਭੱਜ-ਦੌੜ, ਵਿਅਸਤਤਾ ਬਣੀ ਰਹੇਗੀ ਪਰ ਬਾਅਦ ’ਚ ਕਿਸੇ ਸਰਕਾਰੀ ਕੰਮ ’ਚੋਂ ਕੋਈ ਮੁਸ਼ਕਲ ਹਟੇਗੀ।

ਕੁੰਭ- ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮੀਨ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਅਤੇ ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਉੱਭਰਨ ਦਾ ਡਰ ਰਹੇਗਾ।

26 ਅਪ੍ਰੈਲ 2021, ਸੋਮਵਾਰ ਚੇਤ ਸੁਦੀ ਤਿਥੀ ਚੌਦਸ਼ (ਦੁਪਹਿਰ 12.45 ਤੱਕ) ਅਤੇ ਮਗਰੋਂ ਤਿਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਕੰਨਿਆ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 6(ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 13, ਸੂਰਜ ਉਦੇ ਸਵੇਰੇ 5.52 ਵਜੇ, ਸੂਰਜ ਅਸਤ ਸ਼ਾਮ ਸੱਤ ਵਜੇ (ਜਲੰਧਰ ਟਾਈਮ) ਨਕਸ਼ੱਤਰ : ਚਿੱਤਰਾ(ਰਾਤ 11.06) ਅਤੇ ਮਗਰੋਂ ਨਕਸ਼ੱਤਰ ਸੁਵਾਤੀ। ਯੋਗ : ਵਜਰ (26-27 ਮੱਧ ਰਾਤ 12.16 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ ਕੰਨਿਆ ਰਾਸ਼ੀ ’ਤੇ (ਦੁਪਹਿਰ 12.32 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 12.45 ਤੋਂ ਲੈ ਕੇ ਰਾਤ 10.54 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ ਵਰਤ, ਸ਼ਿਵ ਦਮਨ ਉਤਸਵ, ਦੇਵੀ ਮੇਲਾ ਹਥੀਹਰਾ (ਕੁਰੂਕਸ਼ੇਤਰ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa