ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

04/28/2021 2:57:06 AM

ਮੇਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਦੁਪਹਿਰ ਤਕ ਸਮਾਂ ਬਿਹਤਰ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਹਰ ਕੰਮ ’ਚੋਂ ਬਾਧਾ ਮੁਸ਼ਕਲ ਪੈਦਾ ਹੋਵੇਗੀ।

ਬ੍ਰਿਖ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਕਿਸੇ ਵੀ ਨਵੇਂ ਯਤਨ ਜਾਂ ਪ੍ਰੋਗਰਾਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ ਪਰ ਬਅਦ ’ਚ ਘਰੇਲੂ ਮੋਰਚੇ ’ਤੇ ਟੈਨਸ਼ਨ ਪਰੇਸ਼ਾਨੀ ਵਧ ਸਕਦੀ ਹੈ।

ਮਿਥੁਨ- ਸਿਤਾਰਾ ਦੁਪਹਿਰ ਤਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧੇਗਾ ਪਰ ਬਾਅਦ ’ਚ ਮੁਸ਼ਕਲਾਂ ਪਰੇਸ਼ਾਨੀਆਂ ਵਧਣ ਦਾ ਡਰ ਰਹੇਗਾ।

ਕਰਕ- ਸਿਤਾਰਾ ਦੁਪਹਿਰ ਤਕ ਜ਼ਮੀਨੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗਟੇਵਿਟੀ ਵਧੇਗੀ, ਇਸ ਲਈ ਆਪ ਕੋਈ ਕੰਮ ਨਾ ਕਰ ਸਕੋਗੇ।

ਸਿੰਘ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਦੁਪਹਿਰ ਤਕ ਸਮਾਂ ਬਿਹਤਰ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਹਰ ਕੰਮ ’ਚੋਂ ਬਾਧਾ ਮੁਸ਼ਕਲ ਪੈਦਾ ਹੋਵੇਗੀ।

ਕੰਨਿਆ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਸਾਥੀ ਸਹਿਯੋਗੀ ਆਪ ਨਾਲ ਤਾਲਮੇਲ ਘੱਟ ਰੱਖਣਗੇ।

ਤੁਲਾ- ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਕੋਈ ਕਾਰੋਬਾਰੀ ਪ੍ਰੋਗਰਾਮ ਰੁਕਦਾ-ਰੁਕਦਾ ਨਜ਼ਰ ਆਵੇਗਾ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਬਾਧਾਵਾਂ, ਮੁਸ਼ਕਲਾਂ, ਪਰੇਸ਼ਾਨੀਅਾਂ ਅਤੇ ਮਾਨਸਿਕ ਕਸ਼ਮਕਸ਼ ਰੱਖਣ ਵਾਲਾ ਪਰ ਬਾਅਦ ’ਚ ਮਨ ਬੁੱਧੀ ਗਲਤ ਕੰਮਾਂ ਵੱਲ ਭਟਕਦੀ ਰਹੇਗੀ।

ਧਨ- ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਬਿਹਤਰ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਕੋਈ ਨਾ ਕੋਈ ਬਾਧਾ ਮੁਸ਼ਕਲ ਸਿਰ ਚੁੱਕੀ ਰੱਖੇਗੀ।

ਮਕਰ- ਸਿਤਾਰਾ ਦੁਪਹਿਰ ਤਕ ਸਫਲਤਾ ਦੇਣ ਅਤੇ ਕਿਸੇ ਅਫਸਰ ਦੇ ਰੁਖ ਨੂੰ ਨਰਮ ਕੰਸੀਡ੍ਰੇਟ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੋਸ਼ਿਸ਼ਾਂ ਚੰਗਾ ਰੰਗ ਦਿਖਾਣਗੀਅਾਂ।

ਕੁੰਭ- ਸਿਤਾਰਾ ਦੁਪਹਿਰ ਤਕ ਜਨਰਲ ਹਾਲਾਤ ਬਿਹਤਰ ਰੱਖਣ ਅਤੇ ਮਾਣ-ਸਨਮਾਨ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।

ਮੀਨ- ਸਿਤਾਰਾ ਦੁਪਹਿਰ ਤਕ ਸਿਹਤ ਲਈ ਕਮਜ਼ੋਰ, ਬਦਪਰਹੇਜ਼ੀ ਤੋਂ ਬਚੋ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਬੁੱਧੀ ਨੈਗੇਟਿਵ ਸੋਚ ’ਤੇ ਪ੍ਰਭਾਵੀ ਰਹਿ ਸਕਦੀ ਹੈ।

28 ਅਪ੍ਰੈਲ 2021, ਬੁੱਧਵਾਰ ਵਿਸਾਖ ਸੁਦੀ ਤਿਥੀ ਦੂਜ (28-29 ਮੱਧ ਰਾਤ 1.35 ਤੱਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਤੁਲਾ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 8(ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 15, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ) ਨਕਸ਼ੱਤਰ : ਵਿਸ਼ਾਖਾ (ਸ਼ਾਮ 5.13 ਤਕ)ਅਤੇ ਮਗਰੋਂ ਨਕਸ਼ੱਤਰ ਅਨੁਰਾਧਾ। ਯੋਗ : ਵਿਅਤੀਘਾਤ (ਬਾਅਦ ਦੁਪਹਿਰ 3.50 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਤੁਲਾ ਰਾਸ਼ੀ ’ਤੇ(ਪੂਰਬ ਦੁਪਹਿਰ 11.50 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ :ਮੇਲਾ ਪਿੱਪਲ ਜਾਤਰ (ਕੁੁੱਲੂ, ਿਹਮਾਚਲ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa