ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
Thursday, Apr 29, 2021 - 03:07 AM (IST)

ਮੇਖ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀਅਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਦਾ ਡਰ।
ਬ੍ਰਿਖ- ਵਪਾਰਕ ਅਤੇ ਕੰਮਕਾਜੀ ਯਤਨ ਅੱਗੇ ਤਾਂ ਵਧਣਗੇ ਪਰ ਜ਼ੋਰ ਜ਼ਿਆਦਾ ਲੱਗੇਗਾ ਵੈਸੇ ਘਰੇਲੂ ਮੋਰਚੇ ’ਤੇ ਵੀ ਕੁਝ ਤਣਾਅ, ਤਣਾਤਣੀ-ਨਾਰਾਜ਼ਗੀ ਰਹਿਣ ਦਾ ਡਰ।
ਮਿਥੁਨ- ਕਮਜ਼ੋਰ ਦਿਸਣ ਵਾਲੇ ਸ਼ਤਰੂ ਦੀ ਵੀ ਅਣਦੇਖੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਵੀ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਦਮ ਰੱਖੇਗਾ, ਪ੍ਰੇਸ਼ਾਨੀ ਵੀ ਰਹੇਗੀ।m
ਕਰਕ- ਸੰਤਾਨ ਦੇ ਨਾਲ ਤਾਲਮੇਲ ਸਹਿਯੋਗ ’ਚ ਕੁਝ ਕਮੀ ਨਜ਼ਰ ਆ ਸਕਦੀ ਹੈ, ਇਸ ਲਈ ਸੋਚ ਸਮਝ ਕੇ ਹੀ ਉਸ ’ਤੇ ਭਰੋਸਾ ਕਰੋ ਪਰ ਜਨਰਲ ਹਾਲਾਤ ਨਾਰਮਲ ਰਹਿਣਗੇ।
ਸਿੰਘ- ਨਾ ਤਾਂ ਕੋਰਟ-ਕਚਹਿਰੀ ’ਚ ਜਾਓ ਅਤੇ ਨਾ ਹੀ ਕੋਰਟ-ਕਚਹਿਰੀ ਨਾਲ ਜੁੜਿਆਕੋਈ ਕੰਮ ਹੱਥ ’ਚ ਲਓ ਕਿਉਂਕਿ ਸਮਾਂ ਨੈਗੇਟਿਵ ਅਤੇ ਮੁਸ਼ਕਲ ਹਾਲਾਤ ਬਣਾਉਣ ਵਾਲਾ ਹੈ।
ਕੰਨਿਆ- ਹਲਕੀ ਸੋਚ ਅਤੇ ਅਪਰੋਚ ਵਾਲੇ ਲੋਕਾਂ ਨਾਲ ਨੇੜਤਾ ਨਾ ਰੱਖੋ ਕਿਉਂਕਿ ਉਨ੍ਹਾਂ ਦਾ ਪੂਰਾ ਫੋਕਸ ਆਪ ਨੂੰ ਪ੍ਰੇਸ਼ਾਨ ਕਰਨ ਵਾਲਾ ਹੋਵੇਗਾ ਪਰ ਜਨਰਲ ਹਾਲਾਤ ਠੀਕ-ਠਾਕ ਬਣੇ ਰਹਿਣਗੇ।
ਤੁਲਾ- ਕਾਰੋਬਾਰੀ ਮਾਮਲੇ ’ਚ ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ ਕਿਉਂਕਿ ਆਪ ਦੀ ਪੇਮੈਂਟਸ ਦੇ ਫਸਣ ਦਾ ਡਰ ਬਣਿਆ ਰਹੇਗਾ, ਕੰਮਕਾਜੀ ਟੂਰਿੰਗ ਵੀ ਨਾ ਕਰੋ।
ਬ੍ਰਿਸ਼ਚਕ- ਆਪ ਦੇ ਮਨ ’ਤੇ ਨੈਗੇਟਿਵ ਸੋਚ ਦੀ ਪੈਠ ਵਧ ਸਕਦੀ ਹੈ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ, ਤਬੀਅਤ ਵੀ ਕੁਝ ਟੈਂਸ, ਅਪਸੈੱਟ ਜਿਹੀ ਰਹੇਗੀ।
ਧਨ- ਸਿਤਾਰਾ ਕਿਉਂਕਿ ਉਲਝਣਾਂ, ਮੁਸ਼ਕਲਾਂ-ਰੁਕਾਵਟਾਂ ਵਾਲਾ ਹੈ, ਇਸ ਲਈ ਪੂਰੀ ਚੌਕਸੀ ਦੇ ਬਗੈਰ ਕੋਈ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਮਕਰ- ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਲਾਲ ਰੰਗ ਦੀਆਂ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ- ਕਿਸੇ ਅਫਸਰ ਦੇ ਸਖਤ, ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਜਾਗ ਸਕਦੀ ਹੈ, ਇਸ ਲਈ ਪੂਰੀ ਤਰ੍ਹਾਂ ਸਾਵਧਾਨੀ ਵਰਤੋ।
ਮੀਨ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਕੀਰਤਨ ਸੁਣਨ ’ਚ ਜੀਅ ਨਹੀਂ ਲੱਗੇਗਾ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਹੀਂ ਹੋਵੇਗਾ।
29 ਅਪ੍ਰੈਲ 2021, ਵੀਰਵਾਰ ਵਿਸਾਖ ਵਦੀ ਤਿਥੀ ਤੀਜ (ਰਾਤ 10.10 ਤੱਕ) ਅਤੇ ਮਗਰੋਂ ਤਿਥੀ ਚੌਥ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱੱਧ ਮੇਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਮੇਖ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 9(ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 16, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.02 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਨੁਰਾਧਾ (ਬਾਅਦ ਦੁਪਹਿਰ 2.29 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ। ਯੋਗ : ਵਰਿਆਨ (ਪੁਰਵ ਦੁਪਹਿਰ 11.48 ਤਕ ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ(ਪੂਰਾ ਦਿਨ ਰਾਤ), ਬਾਅਦ ਦੁਪਹਿਰ 2.29 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਪੁਰਵ ਦੁਪਹਿਰ 11.52 ਤੋਂ ਲੈ ਕੇ ਰਾਤ 10.10 ਤਕ। । ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)