ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

Friday, Apr 30, 2021 - 01:59 AM (IST)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

ਮੇਖ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਖਾਣਾ-ਪੀਣਾ ਸੀਮਾ ’ਚ ਰੱਖਣਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

ਬ੍ਰਿਖ- ਸਿਤਾਰਾ ਕਿਸੇ ਨਾ ਕਿਸੇ ਫਰੰਟ ’ਤੇ ਟੈਨਸ਼ਨ ਪਰੇਸ਼ਾਨੀ ਰੱਖੇਗਾ ਅਤੇ ਸੁਪੋਰਟਿਵ ਹਾਲਾਤ ਬਣਾਏਗਾ, ਦੂਜਿਆਂ ’ਤੇ ਭਰੋਸਾ ਵੀ ਸੋਚ ਵਿਚਾਰ ਕੇ ਹੀ ਕਰੋ।

ਮਿਥੁਨ- ਸਿਤਾਰਾ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀ, ਨੁਕਸਾਨ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਦੀ ਦਸ਼ਾ ਸੁਧਰੇਗੀ, ਸਫਲਤਾ ਸਾਥ ਦੇਵੇਗੀ।

ਕਰਕ- ਸਿਤਾਰਾ ਕਮਜ਼ੋਰ ਇਸ ਲਈ ਕਿਸੇ ਨਾ ਕਿਸੇ ਬਾਧਾ ਮੁਸ਼ਕਲ ਅਤੇ ਕੰਪਲੀਕੇਸ਼ਨਜ਼ ਨਾਲ ਵਾਸਤਾ ਰਹੇਗਾ, ਕੋਈ ਨਵਾਂ ਯਤਨ ਵੀ ਸ਼ੁਰੂ ਨਾ ਕਰੋ।

ਸਿੰਘ- ਜ਼ਮੀਨੀ ਕੰਮਾਂ ਲਈ ਸਿਤਾਰਾ ਦੁਪਹਿਰ ਤਕ ਕਮਜ਼ੋਰ ਕਿਸੇ ਸਿਰੇ ਚੜ੍ਹੇ ਕੰਮ ’ਚ ਕੋਈ ਮੁਸ਼ਕਲ ਉਭਰੇਗੀ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕੰਨਿਆ- ਦੁਪਹਿਰ ਤਕ ਘਟੀਆ ਲੋਕ ਆਪ ਨੂੰ ਪਰੇਸ਼ਾਨ ਕਰ ਸਕਦੇ ਹਨ ਅਤੇ ਅਪਸੈੱਟ ਰੱਖ ਸਕਦੇ ਹਨ, ਫਿਰ ਬਾਅਦ ’ਚ ਜਾਇਦਾਦੀ ਕੋਸ਼ਿਸ਼ਾਂ ਸਿਰੇ ਚੜ੍ਹਣਗੀਅਾਂ।

ਤੁਲਾ- ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕਮਜ਼ੋਰ ਰੱਖੇਗਾ, ਲੈਣ-ਦੇਣ ਦੇ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਮਨ ਨੂੰ ਟੈਂਸ ਡਿਸਟਰਬ ਰੱਖਣ ਵਾਲਾ, ਇਸ ਲਈ ਮਨ ਕੁਝ ਡਰਿਆ-ਡਰਿਆ ਜਿਹਾ ਰਹੇਗਾ, ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।

ਧਨ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਕਿਸੇ ਨਾ ਕਿਸੇ ਪੰਗੇ ਦੇ ਜਾਗਣ ਅਤੇ ਖਰਚਿਆਂ ਦੇ ਵਧਣ ਦਾ ਡਰ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।

ਮਕਰ- ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ’ਚ ਲਾਭ ਵਾਲਾ,ਮਾਣ-ਸਨਮਾਨ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਕਿਸੇ ਝਮੇਲੇ ਦੇ ਜਾਗਣ ਦਾ ਡਰ।

ਕੁੰਭ- ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ਲਈ ਕਮਜ਼ੋਰ, ਵੱਡੇ ਲੋਕਾਂ ਅੱਗੇ ਜਾਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।

ਮੀਨ- ਦੁਪਹਿਰ ਤਕ ਆਪ ਕਿਸੇ ਵੀ ਕੰਮ ਨੰੂ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਆਪ ਦੀ ਪੈਠ ਵਧ ਸਕਦੀ ਹੈ।

30 ਅਪ੍ਰੈਲ 2021, ਸ਼ੁੱਕਰਵਾਰ ਵਿਸਾਖ ਵਦੀ ਤਿਥੀ ਚੌਥ (ਸ਼ਾਮ 07.10 ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 10(ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 17, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ ਸ਼ਾਮ 7.02 ਵਜੇ (ਜਲੰਧਰ ਟਾਈਮ) ਨਕਸ਼ੱਤਰ :ਜੇਸ਼ਠਾ (ਦੁਪਹਿਰ 12.08 ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ । ਯੋਗ : ਪਰਿਧ (ਸਵੇਰੇ 8.03 ਤਕ ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ(ਦੁਪਹਿਰ 12.08 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦੁਪਹਿਰ 12.08 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ, ਸਤੀ ਅਨੁ ਸੂਣਿਆ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News