ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

05/03/2021 3:47:29 AM

ਮੇਖ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸੋਚ-ਵਿਚਾਰ ’ਚ ਮੈਚਿਓਰਿਟੀ ਰਹੇਗੀ, ਸ਼ਤਰੂ ਵੀ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ।

ਬ੍ਰਿਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਲ, ਸਮੱਸਿਆ ਹਟੇਗੀ।

ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੁਚੇਤ ਰਹਿਣਾ ਅਤੇ ਕਿਸੇ ਦੀ ਜ਼ਿੰਮੇਵਾਰੀ ’ਚ ਨਾ ਫਸਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ-ਸਹਿਯੋਗ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦੇਣ ਦੀ ਗਲਤੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ- ਸੰਤਾਨ ਹਰ ਫ੍ਰੰਟ ’ਤੇ ਆਪ ਨਾਲ ਸਹਿਯੋਗ ਕਰੇਗੀ, ਤਾਲਮੇਲ ਰੱਖੇਗੀ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ, ਅਟਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ।

ਤੁਲਾ- ਕੋਰਟ-ਕਚਹਿਰੀ ਦੇ ਕਿਸੇ ਕੰਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਵੱਡੇ ਲੋਕਾਂ ’ਚ ਵੀ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ- ਮਿੱਤਰਾਂ-ਸੱਜਣ ਸਾਥੀਆਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਵਿਗੜਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਧਨ- ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ ਪਰ ਤਬੀਅਤ ’ਚ ਤੇਜ਼ੀ।

ਕੁੰਭ- ਸਿਤਾਰਾ ਕਿਉਂਕਿ ਉਲਝਣਾਂ, ਮੁਸ਼ਕਲਾਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ, ਪ੍ਰੋਗਰਾਮ ਸ਼ੁਰੂ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਹੀਂ ਹੋਵੇਗੀ।

ਮੀਨ- ਸਿਤਾਰਾ ਵਪਾਰ, ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਹੋਵੇਗਾ, ਯਤਨ ਕਰਨ ’ਤੇ ਕੋਈ ਸਮੱਸਿਆ-ਉਲਝਣ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

3 ਮਈ 2021, ਸੋਮਵਾਰ ਵਿਸਾਖ ਵਦੀ ਤਿਥੀ ਸਪਤਮੀ (ਦੁਪਹਿਰ 1.40 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 13 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 20, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ ਸ਼ਾਮ 7.04 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾਖਾੜਾ (ਸਵੇਰੇ 8.22 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ। ਯੋਗ : ਸ਼ੁੱਭ (ਰਾਤ 9.36 ਤੱਕ)­ ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ੍ਰੀ ਗੁਰੂ ਅਰਜਨ ਦੇਵ ਦੀ ਪ੍ਰਕਾਸ਼ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa