ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

Sunday, May 09, 2021 - 02:11 AM (IST)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

ਮੇਖ- ਸਿਤਾਰਾ ਸ਼ਾਮ ਤਕ ਕਮਜ਼ੋਰ, ਕੋਈ ਵੀ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਤੋਂ ਬਚਣਾ ਚਾਹੀਦਾ ਹੈ, ਖਰਚ ਵੀ ਹੱਥ ਰੋਕ ਕੇ ਕਰੋ ਪਰ ਬਾਅਦ ’ਚ ਹਾਲਾਤ ਸੁਧਰਨਗੇ।

ਬ੍ਰਿਖ- ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕਾਰੋਬਾਰੀ ਯਤਨਾਂ ਦਾ ਚੰਗਾ ਨਤੀਜਾ ਦੇਣ ਵਾਲਾ ਹੋਵੇਗਾ ਪਰ ਬਾਅਦ ’ਚ ਕੋਈ ਸਮੱਸਿਆ ਜਾਗੇਗੀ।

ਮਿਥੁਨ- ਸਿਤਾਰਾ ਸ਼ਾਮ ਤਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਵਿਰੋਧੀਆਂ ਨੂੰ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਦੁਸ਼ਮਣਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਸਿੰਘ- ਸਿਤਾਰਾ ਸ਼ਾਮ ਤਕ ਕਮਜ਼ੋਰ, ਸਿਹਤ ਬਾਰੇ ਸੁਚੇਤ ਰਹਿਣ ਦੀ ਲੋੜ ਹੋਵੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਿਬਹਤਰੀ ਹੋਵੇਗੀ, ਸਫਲਤਾ ਿਮਲੇਗੀ।

ਕੰਨਿਆ- ਸਿਤਾਰਾ ਸ਼ਾਮ ਤਕ ਬਿਹਤਰ, ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਕੋਈ ਨਾ ਕੋਈ ਸਮੱਸਿਆ ਸਿਰ ਚੁੱਕਦੀ ਰਹੇਗੀ।

ਤੁਲਾ- ਸਿਤਾਰਾ ਸ਼ਾਮ ਤਕ ਹਰ ਫਰੰਟ ’ਤੇ ਟੈਨਸ਼ਨ-ਪਰੇਸ਼ਾਨੀ ਅਤੇ ਮੁਸ਼ਕਲਾਂ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤਕ ਬਿਹਤਰ, ਯਤਨ ਕਰਨ ’ਤੇ ਕਿਸੇ ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ਤਰੂ ਕਮਜ਼ੋਰ ਪਰ ਬਾਅਦ ’ਚ ਟੈਨਸ਼ਨ ਪਰੇਸ਼ਾਨੀ ਵਧੇਗੀ।

ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਮਨੋਬਲ ਨੂੰ ਵਧਾਈ ਰੱਖੇਗਾ ਅਤੇ ਕਦਮ ਬੜ੍ਹਤ ਵੱਲ ਰੱਖੇਗਾ ਪਰ ਸੁਭਾਅ ਚ ਗੁੱਸਾ ਬਣਿਆ ਰਹੇਗਾ।

ਮਕਰ- ਆਪਣੇ ਕਿਸੇ ਕੰਮ ਨੂੰ ਨਿਪਟਾਉਣ ਲਈ ਸ਼ਾਮ ਤਕ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਦੁਸ਼ਮਣ ਆਪ ਅੱਗੇ ਟਿਕ ਨਾ ਸਕਣਗੇ।

ਕੁੰਭ- ਸਿਤਾਰਾ ਸ਼ਾਮ ਤਕ ਵਪਾਰ ਦੇ ਕੰਮਾਂ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਤੌਰ ’ਤੇ ਸਫਲਤਾ ਮਿਲੇਗੀ, ਇੱਜ਼ਤ ਵਧੇਗੀ।

ਮੀਨ- ਜਿਹੜੇ ਲੋਕ ਆਪਣਾ ਖੁਦ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ।

9 ਮਈ 2021, ਐਤਵਾਰ ਵਿਸਾਖ ਵਦੀ ਤਿਥੀ ਤਰੋਦਸ਼ੀ (ਸ਼ਾਮ 7.31 ਤੱਕ) ਅਤੇ ਮਗਰੋਂ ਤਿਥੀ ਚੌਦਸ਼।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮੀਨ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 19 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 26, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਸ਼ਾਮ 05.29 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ। ਯੋਗ : ਧ੍ਰਿਤੀ (ਰਾਤ 8.43 ਤੱਕ)­ ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 5.29 ਤਕ)ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਸ਼ਾਮ 5.29 ਤਕ), ਸ਼ਾਮ 5.29 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਸ਼ਾਮ 7.31 ’ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਸ਼੍ਰੀ ਗੋਪਾਲ ਕ੍ਰਿਸ਼ਨ ਗੋਖਲੇ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News