ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

05/14/2021 3:32:46 AM

ਮੇਖ- ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮਕਾਜੀ ਕੰਮ ਕੁਝ ਅੱਗੇ ਵਧ ਸਕਦਾ ਹੈ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਖ- ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰੀ ਕੰਮਕਾਜ ਕਰਦੇ ਹਨ, ਉਸ ’ਚ ਉਨ੍ਹਾਂ ਦਾ ਕਦਮ ਬੜ੍ਹਤ ਵੱਲ ਰਹੇਗਾ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।

ਮਿਥੁਨ- ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਵੈਸੇ ਸਿਹਤ ਦੇ ਵਿਗੜਣ ਅਤੇ ਕਿਧਰੇ ਸੱਟ ਲੱਗਣ ਦਾ ਡਰ ਬਣਿਆ ਰਹੇਗਾ।

ਕਰਕ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਮਾਣ-ਸਨਮਾਨ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਉਲਝਣਾਂ-ਪੇਚੀਦਗੀਆਂ ਵਾਲਾ ਬਣੇਗਾ।

ਸਿੰਘ- ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਅਫਸਰਾਂ ਦੇ ਰੁਖ ਨੂੰ ਨਰਮ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਨੂੰ ਸਫਲ ਬਣਾਉਣ ਵਾਲਾ ਸਮਾਂ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਮਨੋਬਲ-ਪ੍ਰਭਾਵ—ਹਿੰਮਤ ਸ਼ਕਤੀ ਨੂੰ ਬਣਾਈ ਰੱਖੇਗਾ, ਕੰਮਕਾਜੀ ਦਸ਼ਾ ਬਿਹਤਰ, ਸ਼ਤਰੂ ਕਮਜ਼ੋਰ ਅਤੇ ਤੇਜ਼ਹੀਣ ਰਹਿਣਗੇ।

ਤੁਲਾ- ਸਿਤਾਰਾ ਸ਼ਾਮ ਤੱਕ ਪੇਟ ਲਈ ਠੀਕ ਨਹੀਂ, ਸੀਮਾ ’ਚ ਅਤੇ ਸੋਚ ਵਿਚਾਰ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਬਾਅਦ ’ਚ ਉਦੇਸ਼ ਪ੍ਰਗੋਰਾਮ ਸਿਰੇ ਚੜ੍ਹਨਗੇ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤੱਕ ਬਿਹਤਰ, ਕੰਮਕਾਜੀ ਦਸ਼ਾ ਬਿਹਤਰ ਪਰ ਬਾਅਦ ’ਚ ਸਮਾਂ ਹਰ ਫਰੰਟ ’ਤੇ ਕਮਜ਼ੋਰ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ ।

ਧਨ- ਸਿਤਾਰਾ ਸ਼ਾਮ ਤੱਕ ਅਹਿਤਿਆਤ, ਪ੍ਰੇਸ਼ਾਨੀ ਅਤੇ ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਦੇਣ ਵਾਲਾ।

ਮਕਰ- ਸਿਤਾਰਾ ਸ਼ਾਮ ਤੱਕ ਬਿਹਤਰ, ਨੇਕ ਕੰਮਾਂ ’ਚ ਧਿਆਨ, ਅਰਥ ਦਸ਼ਾ ਸੰਤੋਖਜਨਕ ਪਰ ਬਾਅਦ ’ਚ ਕੋਈ ਨਵਾਂ ਕੰਮ-ਪ੍ਰੋਗਰਾਮ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਕੁੰਭ- ਜਨਰਲ ਸਿਤਾਰਾ ਮਜ਼ਬੂਤ, ਜ਼ਮੀਨੀ ਕੰਮਾਂ ਲਈ ਆਪ ਦੇ ਯਤਨ-ਭਜ-ਦੌੜ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਮੀਨ- ਸਿਤਾਰਾ ਸ਼ਾਮ ਤੱਕ ਬਿਹਤਰ, ਮਿੱਤਰਾਂ-ਸੱਜਣ ਸਾਥੀਆਂ ਦਾ ਰੁਖ ਨਰਮ ਬਣਿਆ ਰਹੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਪਰ ਬਾਅਦ ’ਚ ਸਫਲਤਾ ਵਾਲਾ ਸਮਾਂ ਬਣੇਗਾ।

14 ਮਈ 2021, ਸ਼ੁੱਕਰਵਾਰ ਵਿਸਾਖ ਸੁਦੀ ਤਿਥੀ ਦੂਜ (ਸਵੇਰੇ 5.39 ਤੱਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 24 (ਵਿਸਾਖ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 1, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (ਸਵੇਰੇ 5.45 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ। ਯੋਗ : ਸੁਕਰਮਾ (14-15 ਮੱਧ ਰਾਤ 1.46 ਤੱਕ)­ ਅਤੇ ਮਗਰੋਂ ਯੋਗ ਧ੍ਰਿਤੀ।।ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 7.14 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ 10 ਤੋਂ ਦੁਪਹਿਰ 12ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਅਕਸ਼ੈਅ ਤੀਜ, ਭਗਵਾਨ ਪਰਸ਼ੂਰਾਮ ਜਯੰਤੀ, ਬਿਕ੍ਰਮੀ ਜੇਠ ਸੰਕ੍ਰਾਂਤੀ, ਸੂਰਜ ਰਾਤ 11.24 (ਜਲੰਧਰ ਟਾਈਮ) ’ਤੇ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਸ਼੍ਰੀ ਬਦਰੀ ਕੇਦਾਰ ਯਾਤਰਾ ਸ਼ੁਰੂ, ਸ਼ਵਾਲ (ਮੁਸਲਿਮ) ਮਹੀਨਾ ਸ਼ੁਰੂ ਈਦ-ਉਲ-ਫਿਤਰ(ਮੁਸਲਿਮ) , ਕੁੰਭ ਮਹਾਪੁਰਬ (ਹਰਿਦੁਆਰ) ਦਾ ਸਨਾਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa