ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Sunday, May 16, 2021 - 01:46 AM (IST)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

ਮੇਖ- ਮਿੱਤਰ, ਕੰਮਕਾਜੀ ਸਾਥੀ, ਵੱਡੇ ਲੋਕ ਆਪ ਦੀ ਗੱਲ ਹਮਦਰਦੀ ਨਾਲ ਅਤੇ ਪਾਜ਼ੇਟਿਵ ਰੁਖ ਨਾਲ ਸੁਣਨਗੇ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਖ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ-ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੇ ਕਾਰੋਬਾਰੀ ਯਤਨ ਚੰਗਾ ਨਤੀਜਾ ਦੇ ਸਕਦੇ ਹਨ।

ਮਿਥੁਨ- ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵੀ ਕਦਮ ਬੜ੍ਹਤ ਵੱਲ ਰਹੇਗਾ ਪਰ ਮਨ ਅਪਸੈੱਟ ਜਿਹਾ ਰਹੇਗਾ।

ਕਰਕ- ਧਿਆਨ ਰੱਖੋ ਕਿ ਬਗੈਰ ਕਿਸੇ ਕਾਰਨ ਕੋਈ ਉਲਝਣ ਸਮੱਸਿਆ ਆਪ ਦੇ ਗਲੇ ਨਾ ਪੈ ਜਾਵੇ, ਬੇਗਾਨੇ ਝਮੇਲਿਆਂ-ਜ਼ਿੰਮੇਵਾਰੀਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਪੈਂਡਿੰਗ ਪਏ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਕਿਸੇ ਪ੍ਰਭਾਵਸ਼ਾਲੀ ਆਦਮੀ ਦੇ ਸੁਪੋਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਬਾਧਾ, ਮੁਸ਼ਕਲ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ- ਜਨਰਲ ਸਿਤਾਰਾ ਸਟ੍ਰਾਂਗ, ਪਲਾਨਿੰਗ ’ਤੇ ਕੰਮ ਕਰਨ ਲਈ ਸਮਾਂ ਚੰਗਾ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਸ਼ਚਕ- ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਸੇ ਸਮੱਸਿਆ ਨੂੰ ਵੀ ਲਾਇਲਟੀ ਨਾ ਲਓ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਧਨ- ਵਪਾਰਕ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਸੁਪੋਰਿਟਵ ਰੁਖ ਰੱਖਣਗੇ।

ਮਕਰ- ਜਿਸ ਕਿਸੇ ਦਾ ਆਪ ਨੇ ਕਦੀ ਕੁਝ ਵਿਗਾੜਿਆ ਵੀ ਨਾ ਹੋਵੇਗਾ, ਉਹ ਵੀ ਆਪ ਦਾ ਵਿਰੋਧ ਕਰਦਾ ਨਜ਼ਰ ਆਵੇਗਾ, ਮਨ ਵੀ ਕੁਝ ਉਦਾਸ ਰਹੇਗਾ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਇਫੈਕਟ ਬਣਾਈ ਰੱਖੇਗਾ, ਯਤਨ ਕਰਨ ’ਤੇ ਕੋਈ ਉਦੇਸ਼, ਮਨੋਰਥ ਵੀ ਹੱਲ ਹੋ ਸਕਦਾ ਹੈ।

ਮੀਨ- ਜਨਰਲ ਸਿਤਾਰਾ ਸਫਲਤਾ ਵਾਲਾ, ਇੱਜ਼ਤਮਾਣ ਬਣਾਈ ਰੱਖਣ ਵਾਲਾ ਪਰ ਘਟੀਆ ਨੇਚਰ ਵਾਲੇ ਸਾਥੀ ਆਪ ਲਈ ਕੋਈ ਨਾ ਕੋਈ ਮੁਸ਼ਕਲ ਜਗਾਈ ਰੱਖਣਗੇ।

16 ਮਈ 2021, ਐਤਵਾਰ ਵਿਸਾਖ ਸੁਦੀ ਤਿਥੀ ਚੌਥ (ਸਵੇਰੇ 10.02ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 26 (ਵਿਸਾਖ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 3, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.13 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (ਪੁਰਬ ਦੁਪਹਿਰ 11.14 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ। ਯੋਗ : ਸ਼ੂਲ (16-17 ਮੱਧ ਰਾਤ 2.51ਤੱਕ)­ ਅਤੇ ਮਗਰੋਂ ਯੋਗ ਗੰਡ। ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ) , ਭਦਰਾ ਸ਼ੁਰੂ ਰਹੇਗੀ (ਸਵੇਰੇ 10.02 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਮਾਹੁਨਾਗ (ਕਰਸੋਗ, ਹਿਮਾਚਲ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News