ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

05/18/2021 3:15:28 AM

ਮੇਖ- ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਵੀ ਬਿਹਤਰ ਸੁਣਵਾਈ ਹੋਵੇਗੀ, ਸਗੋਂ ਆਪ ਦੀ ਪੈਠ-ਬੋਲਬਾਲਾ ਵੀ ਵਧੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਆਪਣੇ ਕਿਸੇ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਫੇਵਰੇਬਲ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਮਿਥੁਨ- ਜਨਰਲ ਸਿਤਾਰਾ ਸਟ੍ਰਾਂਗ, ਸੀ ਅਤੇ ਪੈਟ੍ਰੋਲੀਅਮ ਪ੍ਰੋਡਕਟਸ, ਇੰਪੋਰਟ-ਅੈਕਪੋਰਟ, ਰੰਗ ਰੋਗਨ ਦਾ ਕੰਮ ਕਰਨ ਵਾਲਿਆਂ ਨੂੰ ਚੰਗਾ ਲਾਭ ਮਿਲੇਗਾ।

ਕਰਕ- ਕਾਰੋਬਾਰੀ ਫ੍ਰੰਟ ’ਤੇ ਜਿੱਥੇ ਸਫਲਤਾ ਮਿਲੇਗੀ, ਉਥੇ ਬਿਹਤਰੀ ਵੀ ਹੋਵੇਗੀ, ਹਾਈ ਮੋਰੇਲ ਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ।

ਸਿੰਘ- ਉਲਝਣਾਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਗੁੰਝਲਦਾਰ ਬਣ ਸਕਦਾ ਹੈ, ਇਸ ਲਈ ਹਰ ਫ੍ਰੰਟ ’ਤੇ ਪੂਰੀ ਤਰ੍ਹਾਂ ਨਾਲ ਚੌਕਸੀ ਰੱਖਣੀ ਹੋਵੇਗੀ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ- ਰਾਜਕੀ ਕੰਮਾਂ ’ਚ ਆਪ ਦਾ ਬੋਲਬਾਲਾ, ਪ੍ਰਭਾਵ-ਦਬਦਬਾ ਬਣਿਆ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ ਪਰ ਢਈਆ ਮਨ ਨੂੰ ਅਪਸੈੱਟ ਰੱਖਣ ਵਾਲਾ ਹੈ।

ਬ੍ਰਿਸ਼ਚਕ- ਪਲਾਨਿੰਗ ਅਤੇ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ ਪਰ ਫੈਮਿਲੀ ਫ੍ਰੰਟ ’ਤੇ ਤਣਾਤਣੀ-ਤਣਾਅ ਰਹਿ ਸਕਦਾ ਹੈ।

ਧਨ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਬਦਪਰਹੇਜ਼ੀ ਤੋਂ ਬਚਣਾ ਚਾਹੀਦਾ ਹੈ, ਕੋਈ ਨਵਾਂ ਯਤਨ ਵੀ ਹੱਥ ’ਚ ਨਾ ਲਓ, ਕਿਉਂਕਿ ਉਹ ਲਟਕ ਸਕਦਾ ਹੈ।

ਮਕਰ- ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਦੋਵੇਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ, ਆਪਣੇ ਸਵਛੰਦ ਹੁੰਦੇ ਮਨ ’ਤੇ ਵੀ ਕਾਬੂ ਰੱਖੋ।

ਕੁੰਭ- ਕਿਸੇ ਸਟ੍ਰਾਂਗ ਸ਼ਤਰੂ ਦੀ ਸਰਗਰਮੀ ਕਰ ਕੇ ਆਪ ਦੀ ਪ੍ਰੇਸ਼ਾਨੀ ਵਧ ਸਕਦੀ ਹੈ, ਇਸ ਲਈ ਉਨ੍ਹਾਂ ਪੱਖੋਂ ਬੇਪਰਵਾਹ ਰਹਿਣਾ ਮਹਿੰਗਾ ਪੈ ਸਕਦਾ ਹੈ।

ਮੀਨ- ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਰਹੇਗੀ।

18 ਮਈ 2021, ਮੰਗਲਵਾਰ ਵਿਸਾਖ ਸੁਦੀ ਤਿਥੀ ਛੱਠ (ਦੁਪਹਿਰ 12.33 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕਰਕ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 28 (ਵਿਸਾਖ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 5, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.15 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਖ (ਬਾਅਦ ਦੁਪਹਿਰ 2.55 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ। ਯੋਗ : ਵ੍ਰਿਧੀ (18-19 ਮੱਧ ਰਾਤ 2.16 ਤੱਕ)­ ਅਤੇ ਮਗਰੋਂ ਯੋਗ ਧਰੁਵ। ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 2.55 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਾਮਾਨੁਜਾਚਾਰਿਆ ਜਯੰਤੀ (ਉੱਤਰ ਭਾਰਤ), ਸ਼੍ਰੀ ਗੰਗਾ ਜਯੰਤੀ, ਮੇਲਾ ਗੰਗਾ ਦਸਮੀ, (ਹਰਿਦੁਆਰ) ਕੁੰਭ ਮਹਾਪੁਰਬ (ਹਰਿਦੁਆਰ) ਦਾ ਸਨਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa