ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

05/19/2021 3:01:45 AM

ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਮਿਹਰਬਾਨ-ਕੰਸੀਡ੍ਰੇਟ ਬਣੇ ਰਹਿਣਗੇ।

ਬ੍ਰਿਖ- ਬਾਅਦ ਦੁਪਹਿਰ ਤਕ ਕੰਮਕਾਜੀ ਸਾਥੀ ਆਪ ਦੇ ਅਨੁਕੂਲ ਚਲਣਗੇ ਅਤੇ ਤਾਲਮੇਲ ਬਣਾਈ ਰੱਖਣਗੇ, ਫਿਰ ਬਾਅਦ ’ਚ ਵੀ ਸਮਾਂ ਸਫਲਤਾ ਵਾਲਾ ਬਣੇਗਾ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਹਟੇਗੀ ਪਰ ਬਾਅਦ ’ਚ ਵੀ ਸਮਾਂ ਬਿਹਤਰ ਹਾਲਾਤ ਰੱਖਣ ਵਾਲਾ।

ਕਰਕ- ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਨਾ ਸਿਰਫ ਕੋਈ ਕੰਮਕਾਜੀ ਬਾਧਾ ਮੁਸ਼ਕਲ ਹੀ ਹਟੇਗੀ ਬਲਕਿ ਆਪ ਦੀ ਪਲਾਨਿੰਗ ’ਚ ਕੁਝ ਪੇਸ਼ਕਦਮੀ ਵੀ ਹੋਵੇਗੀ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ ਵਾਲਾ, ਕਿਸੇ ਨਾ ਕਿਸੇ ਪੰਗੇ ਦੇ ਖੜ੍ਹੇ ਰਹਿਣ ਦਾ ਡਰ ਬਣਿਆ ਰਹੇਗਾ, ਫਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕੰਨਿਆ- ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੀ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਝਮੇਲੇ ਦੇ ਉਭਰਨ ਦਾ ਡਰ ਰਹੇਗਾ।

ਤੁਲਾ- ਬਾਅਦ ਦੁਪਹਿਰ ਤਕ ਧਾਰਮਿਕ ਕੰਮਾਂ ’ਚ ਜੀਅ ਲੱਗੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਬਾਅਦ ’ਚ ਸਮਾਂ ਸਫਲਤਾ ਦੇ ਸਕਦਾ ਹੈ।

ਬ੍ਰਿਸ਼ਚਕ- ਬਾਅਦ ਦੁਪਹਿਰ ਤਕ ਧਾਰਮਿਕ ਕੰਮਾਂ ’ਚ ਧਿਆਨ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਬਾਅਦ ਚ ਸਮਾਂ ਸਫਲਤਾ ਦੇ ਸਕਦਾ ਹੈ।

ਧਨ- ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕੋਈ ਉਲਝਣ ਮੁਸ਼ਕਲ ਜਾਗੇਗੀ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀ ਵਾਲਾ, ਕਿਸੇ ਨਾ ਕਿਸੇ ਕਾਰਨ ਵਿਰੋਧ ਬਣਿਆ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਯਤਨ ਕਰਨ ’ਤੇ ਉਦੇਸ਼ ਮਨੋਰਥ ਸਿਰੇ ਚੜ੍ਹਣਗੇ ਪਰ ਬਾਅਦ ’ਚ ਸਮਾਂ ਕੰਪਲੀਕੇਸ਼ਨਜ਼ ਵਾਲਾ ਹੋਵੇਗਾ।

19 ਮਈ 2021, ਬੁੱਧਵਾਰ ਵਿਸਾਖ ਵਦੀ ਤਿਥੀ ਸਪਤਮੀ (12.51ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕਰਕ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 29 (ਵਿਸਾਖ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 6, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.15 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (ਬਾਅਦ ਦੁਪਹਿਰ 3.48 ਤਕ) ਅਤੇ ਮਗਰੋਂ ਨਕਸ਼ੱਤਰ ਮੱਘਾ। ਯੋਗ : ਧਰੁਵ (19-20 ਮੱਧ ਰਾਤ 1.09 ਤੱਕ)­ ਅਤੇ ਮਗਰੋਂ ਯੋਗ ਵਿਆਘਾਤ ਚੰਦਰਮਾ : ਕਰਕ ਰਾਸ਼ੀ ’ਤੇ (ਬਾਅਦ ਦੁਪਹਿਰ 3.48 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.48 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਛੱਤਰ ਦੀ ਅਤੇ ਮਗਰੋਂ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਦੁਪਹਿਰ 12.51 ਤੋਂ ਲੈ ਕੇ 19-20 ਮੱਧ ਰਾਤ 12.37 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ,

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa