ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

Friday, May 21, 2021 - 03:16 AM (IST)

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਤੇਜ ਪ੍ਰਭਾਵ-ਦਬਦਬਾ, ਪ੍ਰਤਿਸ਼ਠਾ ਰਹੇਗੀ।

ਬ੍ਰਿਖ- ਆਪਣੇ ਕਿਸੇ ਜ਼ਮੀਨੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ ਪਰ ਸੁਭਾਅ ’ਚ ਗੁੱਸਾ।

ਮਿਥੁਨ- ਉਤਸ਼ਾਹ, ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ ਪਰ ਢਈਏ ਕਰ ਕੇ ਪ੍ਰੇਸ਼ਾਨੀ ਰਹਿ ਸਕਦੀ ਹੈ।

ਕਰਕ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਹਟੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹਿਣ ਦਾ ਡਰ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਕਿਉਂਕਿ ਗਲਾ ਖਰਾਬ ਰਹਿਣ ਦਾ ਡਰ ਰਹੇਗਾ।

ਕੰਨਿਆ- ਜਨਰਲ ਸਿਤਾਰਾ ਕਮਜ਼ੋਰ,ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ, ਖਰਚ ਵੀ ਰੋਕ ਕੇ ਕਰਨਾ ਚਾਹੀਦਾ ਹੈ।

ਤੁਲਾ- ਮਿੱਟੀ-ਰੇਤਾ-ਬੱਜਰੀ-ਟਿੰਬਰ-ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਕੰਮਕਾਜੀ ਕੰਮਾਂ ’ਚ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਰਾਜਕੀ ਕੰਮਾਂ ’ਚ ਵਿਜੇ ਮਿਲੇਗੀ, ਤੇਜ ਪ੍ਰਭਾਵ ਅਤੇ ਦੂਜਿਆਂ ’ਤੇ ਪੈਠ ਬਣੀ ਰਹੇਗੀ, ਗੁੱਸੇ ਨੂੰ ਆਪਣੇ ’ਤੇ ਹਾਵੀ ਨਾ ਹੋਣ ਦਿਓ, ਵਿਰੋਧੀ ਕਮਜ਼ੋਰ ਰਹਿਣਗੇ।

ਧਨ- ਆਪਣੇ ਕੰਮ ਨੂੰ ਸੈਟਲ ਕਰਨ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਦਸ਼ਾ ਚੰਗੀ, ਨੇਕ ਕੰਮਾਂ ’ਚ ਧਿਆਨ।

ਮਕਰ- ਪੇਟ ’ਚ ਕੁਝ ਨਾ ਕੁਝ ਗੜਬੜੀ ਰਹੇਗੀ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕੁੰਭ- ਸਿਤਾਰਾ ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਘਰੇਲੂ ਮੋਰਚੇ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ।

ਮੀਨ- ਨਾ ਤਾਂ ਦੁਸ਼ਮਣਾਂ ਨੂੰ ਲਿਫਟ ਦਿਓ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕਿਸੇ ਨਾ ਕਿਸੇ ਝਮੇਲੇ ਦੇ ਜਾਗਣ ਦਾ ਡਰ, ਮਨ ਵੀ ਟੈਂਸ, ਉਦਾਸ, ਪ੍ਰੇਸ਼ਾਨ, ਅਪਸੈੱਟ ਰਹੇਗਾ।

21 ਮਈ 2021, ਸ਼ੁੱਕਰਵਾਰ ਵਿਸਾਖ ਸੁਦੀ ਤਿਥੀ ਨੌਮੀ (ਪੁਰਵ ਦੁਪਹਿਰ 11.11 ਤੱਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਸਿੰਘ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 31 (ਵਿਸਾਖ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 8, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (ਬਾਅਦ ਦੁਪਹਿਰ 3.22 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ। ਯੋਗ : ਹਰਸ਼ਣ (ਰਾਤ 9.08 ਤੱਕ)­ ਅਤੇ ਮਗਰੋਂ ਯੋਗ ਵਜਰ। ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 9.07 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12.00 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਰਾਜੀਵ ਗਾਂਧੀ ਬਲਿਦਾਨ ਦਿਵਸ, ਮੇਲ ਹਰੀ ਦੇਵੀ (ਘੁਮਾਰਵੀ ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News