ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
05/23/2021 2:07:19 AM
![](https://static.jagbani.com/multimedia/2018_5image_10_34_173290000daily-horoscopes.jpg)
ਮੇਖ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇ, ਮਨ ਵੀ ਉਦਾਸ, ਪ੍ਰੇਸ਼ਾਨ, ਟੈਂਸ ਜਿਹਾ ਰਹੇਗਾ।
ਬ੍ਰਿਖ- ਧਾਰਮਿਕ ਕੰਮ ਕਰਨ ਅਤੇ ਧਾਰਮਿਕ ਲਿਟਰੇਚਰ ਪੜ੍ਹਨ ’ਚ ਮਨ ਲੱਗੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ- ਕਿਸੇ ਪੈਂਡਿੰਗ ਚੱਲ ਰਹੇ ਪ੍ਰਾਪਰਟੀ ਦੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਸਿਹਤ ਦੀ ਸੰਭਾਲ ਰੱਖਣੀ ਜ਼ਰੂਰੀ ਹੈ।
ਕਰਕ- ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।
ਸਿੰਘ- ਸਿਤਾਰਾ ਵਪਾਰ ਅਤੇ ਕਾਰੋਬਾਰ ’ਚ ਲਾਭਾ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਹਟ ਸਕਦੀ ਹੈ, ਵੈਸੈ ਹਰ ਪੱਖੋਂ ਬਿਹਤਰੀ-ਸਫਲਤਾ ਮਿਲੇਗੀ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾ ਦੀ ਵਰਤੋਂ ਸੋਚ ਸਮਝ ਕੇ ਹੀ ਕਰੋ।
ਤੁਲਾ- ਸਿਤਾਰਾ ਨੁਕਸਾਨ, ਧਨ ਹਾਨੀ ਅਤੇ ਉਲਝਣਾਂ ਝਮੇਲਿਆਂ ਵਾਲਾ, ਕਿਸੇ ਨਾ ਕਿਸੇ ਬਾਧਾ ਮੁਸ਼ਕਿਲ ਨਾਲ ਵਾਸਤਾ ਰਹਿਣ ਦਾ ਡਰ, ਖਰਚ ਵੀ ਵਧਣਗੇ।
ਬ੍ਰਿਸ਼ਚਕ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ- ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕਿਸੇ ਉਲਝੇ ਰੁਕੇ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ।
ਮਕਰ- ਜਨਰਲ ਸਿਤਾਰਾ ਬਿਹਤਰ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਫੈਮਿਲੀ ਫ੍ਰੰਟ ’ਤੇ ਪ੍ਰੇਸ਼ਾਨੀ।
ਕੁੰਭ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਜਿਹਾ ਰਹੇਗਾ, ਵੈਸੈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮੀਨ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
23 ਮਈ 2021, ਐਤਵਾਰ ਵਿਸਾਖ ਸੁਦੀ ਤਿਥੀ ਇਕਾਦਸ਼ੀ (ਸਵੇਰੇ 6.43 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ। (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਸੂਰਜ ਬ੍ਰਿਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਿਥੁਨ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 2(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 10,ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (ਦੁਪਹਿਰ 12.12 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਸਿੱਧੀ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਕੰਨਿਆ ਰਾਸ਼ੀ ’ਤੇ (ਰਾਤ 11.04 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 6.43 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤ੍ਰਿ ਸ਼ਪਰਸ਼ਾ, ਮਹਾਦੁਆਦਸ਼ੀ, ਸ੍ਰੀ ਗੁਰੂ ਅਮਰ ਦਾਸ ਜੀ ਪ੍ਰਕਾਸ਼ ਦਿਵਸ (ਨਾਨਕਸ਼ਾਹੀ ਕੈਲੰਡਰ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)