ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

05/25/2021 3:23:22 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕੋ ਹੀ ਨਜ਼ਰ ਨਾਲ ਦੇਖਣਗੇ।

ਬ੍ਰਿਖ- ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸ਼ੁੱਭ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ।

ਕਰਕ- ਜਨਰਲ ਸਿਤਾਰਾ ਜ਼ਮੀਨੀ ਅਤੇ ਅਦਾਲਤੀ ਕੰਮਾਂ ਨੂੰ ਸੰਵਾਰਨ, ਮਾਣ-ਸਨਮਾਨ ਦਿਲਾਉਣ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਉਤਸ਼ਾਹ, ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਉਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਬ੍ਰਿਸ਼ਚਕ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਖਰਚ ਵੀ ਵਧਣਗੇ।

ਧਨ- ਸਿਤਾਰਾ ਆਮਦਨ ਵਾਲਾ, ਛੋਟੀ ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ, ਸ਼ਤਰੂ ਕਮਜ਼ੋਰ।

ਮਕਰ- ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ ਪਰ ਅਫਸਰਾਂ ਦੇ ਸਾਫਟ ਰੁਖ ਕਰ ਕੇ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।

ਕੁੰਭ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਨ ’ਤੇ ਪਾਜ਼ੇਟਿਵ-ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਮੀਨ- ਪੂਰਾ ਧਿਆਨ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ ਜਿਹਾ ਰਹੇਗਾ, ਠੰਡੀਆਂ ਵਸਤਾਂ ਦੀ ਵਰਤੋਂ ਵੀ ਸਿਹਤ ਨੂੰ ਅਪਸੈਟ ਰੱਖਣ ਵਾਲੀ ਹੈ, ਧਿਆਨ ਨਾਲ ਰਹੋ।

25 ਮਈ 2021, ਮੰਗਲਵਾਰ ਵਿਸਾਖ ਸੁਦੀ ਤਿਥੀ ਚੌਦਸ (ਰਾਤ 8.30 ਤੱਕ) ਅਤੇ ਮਗਰੋਂ ਤਿਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਤੁਲਾ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 4 (ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 12, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.19 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਵਾਤੀ (ਸਵੇਰੇ 7.06 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ। ਯੋਗ : ਵਰਿਆਨ (ਸਵੇਰੇ 7.12 ਤੱਕ)­ ਅਤੇ ਮਗਰੋਂ ਯੋਗ ਪਰਿਧ। ਚੰਦਰਮਾ : ਤੁਲਾ ਰਾਸ਼ੀ ’ਤੇ (ਰਾਤ 10.55 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 8.30 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਰਾਇਣ ਵਰਤ, ਸ਼੍ਰੀ ਨਰਸਿੰਙ ਜਯੰਤੀ, ਮੇਲਾ ਮੁਗਰੀ ਦੇਵੀ (ਸਰਕਾਘਾਟ, ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa