ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

05/27/2021 2:59:42 AM

ਮੇਖ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਗੜਬਡ਼ੀ ਰਹਿਣ ਦਾ ਡਰ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਹੈ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ’ਤੇ ਵੀ ਕੁਝ ਤਣਾਤਣੀ ਨਾਰਾਜ਼ਗੀ, ਤਣਾਅ ਰਹਿ ਸਕਦਾ ਹੈ, ਇਸ ਲਈ ਮਨ ਅਸ਼ਾਂਤ-ਟੈਂਸ ਰਹੇਗਾ।

ਮਿਥੁਨ- ਵਿਰੋਧੀਅਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਇਸ ਲਈ ਉਨ੍ਹਾਂ ’ਤੇ ਭਰੋਸਾ ਨਾ ਕਰੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

ਕਰਕ- ਮਨ ਅਤੇ ਬੁਧੀ ਗਲਤ ਕੰਮਾਂ ਵੱਲ ਭਟਕਦੀ ਰਹਿ ਸਕਦੀ ਹੈ, ਇਸ ਲਈ ਉਨ੍ਹਾਂ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਸਿੰਘ- ਕਮਜ਼ੋਰ ਸਿਤਾਰੇ ਕਰ ਕੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਪੈਦਾ ਹੋ ਸਕਦੀ ਹੈ, ਇਸ ਲਈ ਸਾਵਧਾਨੀ ਰੱਖਣ ਦੀ ਲੋੜ।

ਕੰਨਿਆ- ਘਟੀਆ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾਈ ਰੱਖਣਾ ਜ਼ਰੂਰੀ।

ਤੁਲਾ- ਖਰਚਿਆਂ ਕਰ ਕੇ ਅਰਥ ਤੰਗੀ ਰਹਿ ਸਕਦੀ ਹੈ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਚਾਹੀਦਾ ਹੈ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ।

ਬ੍ਰਿਸ਼ਚਕ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਮਨ ਵੀ ਡਾਵਾਂਡੋਲ ਅਤੇ ਅਪਸੈੱਟ ਜਿਹਾ ਰਹੇਗਾ, ਧਾਰਮਿਕ ਕੰਮਾਂ ’ਚ ਜੀਅ ਨਹੀਂ ਲੱਗੇਗਾ।

ਧਨ- ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।

ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਮਨ ਵੀ ਪਰੇਸ਼ਾਨ ਰਹੇਗਾ।

ਮੀਨ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ’ਚ ਜੀਅ ਘੱਟ ਲੱਗੇਗਾ, ਵੈਸੇ ਕੋਈ ਨਵਾਂ ਯਤਨ ਵੀ ਸ਼ੁਰੂ ਨਾ ਕਰੋ, ਕਿਉਂਕਿ ਸਿਤਾਰਾ ਠੀਕ ਨਹੀਂ।

27 ਮਈ 2021, ਵੀਰਵਾਰ ਵਿਸਾਖ ਸੁਦੀ ਤਿਥੀ ਏਕਮ (ਦੁਪਹਿਰ 1.03 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮਿਥੁਨ ’ਚ

ਬੁੱੱਧ ਮਿਥੁਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 6 (ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 14, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.20 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ (ਰਾਤ 10.29 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ , ਯੋਗ : ਸਿੱਧ (ਸ਼ਾਮ 6.47 ਤੱਕ)­ ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਰਾਤ 10.29 ਤਕ)ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 10.29 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਜੇਠਵਦੀ ਪੱਖ ਸ਼ੁਰੂ, ਸ਼੍ਰੀ ਜਵਾਹਰ ਲਾਲ ਨਹਿਰੂ ਪੰੁਨ ਿਤਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa