ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

05/28/2021 3:28:53 AM

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹੇਗਾ, ਸ਼ੁੱਭ ਕੰਮਾਂ ’ਚ ਧਿਆਨ।

ਬ੍ਰਿਖ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਠੀਕ ਰਹੇਗਾ, ਬੇਗਾਨੇ ਝਮੇਲਿਆਂ ’ਚ ਵੀ ਫਸਣ ਤੋਂ ਬਚਣਾ ਚਾਹੀਦਾ ਹੈ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਸਦਭਾਅ ਦੇ ਬਾਵਜੂਦ ਵੀ ਕਿਸੇ ਸਮੇਂ ਪ੍ਰੇਸ਼ਾਨੀ ਦਿਸੇਗੀ।

ਕਰਕ- ਕਿਸੇ ਵਿਰੋਧੀ ਕਰ ਕੇ ਆਪ ਦੀਅਾਂ ਮੁਸ਼ਕਿਲਾਂ ਵਧ ਸਕਦੀਆਂ ਹਨ, ਇਸ ਲਈ ਜ਼ਰੂਰਤ ਤੋਂ ਵੱਧ ਸੁਚੇਤ ਰਹਿਣਾ ਸਹੀ ਰਹੇਗਾ।

ਸਿੰਘ- ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ’ਚ ਮਦਦ ਮਿਲੇਗੀ, ਕਾਰੋਬਾਰੀ ਦਸ਼ਾ ਵੀ ਠੀਕ ਰਹੇਗੀ।

ਕੰਨਿਆ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ।

ਤੁਲਾ- ਮਿੱਤਰਾਂ ਨਾਲ ਮੇਲ ਮਿਲਾਪ, ਆਪ ਦੇ ਿਕਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋ ਸਕਦਾ ਹੈ ਪਰ ਸਮਾਂ ਝਮੇਲਿਆਂ ਵਾਲਾ ਵੀ ਹੈ, ਧਿਆਨ ਨਾਲ ਰਹੋ।

ਬ੍ਰਿਸ਼ਚਕ- ਮੈਡੀਸਨ, ਕੰਸਲਟੈਂਸੀ, ਡਿਜ਼ਾਈਨਿੰਗ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ ਪਰ ਸੁਭਾਅ ’ਚ ਗੁੱਸਾ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ ਪਰ ਤਬੀਅਤ ’ਚ ਤੇਜ਼ੀ।

ਮਕਰ- ਵੱਡੇ ਲੋਕਾਂ ਦੇ ਹਮਦਰਦਾਨਾ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਸਰਕਾਰੀ ਕੰਮ ਆਸਾਨ ਬਣ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ।

ਕੁੰਭ- ਨੇਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਸਟ੍ਰਾਂਗ ਮਨੋਬਲ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਆਪ ਨੂੰ ਘਬਰਾਹਟ ਮਹਿਸੂਸ ਨਹੀਂ ਹੋਵੇਗੀ।

ਮੀਨ- ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਨੁਕਸਾਨ ਦਾ ਵੀ ਡਰ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।

28 ਮਈ 2021, ਸ਼ੁੱਕਰਵਾਰ ਵਿਸਾਖ ਜੇਠ ਵਦੀ ਤਿਥੀ ਦੂਜ (ਸਵੇਰ 9.37 ਤੱਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਧਨ ’ਚ

ਮੰਗਲ ਮਿਥੁਨ ’ਚ

ਬੁੱੱਧ ਮਿਥੁਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7 (ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 15, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੂਲਾ (ਰਾਤ 8.02 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸਾਧਿਆ (ਬਾਅਦ ਦੁਪਹਿਰ 2.57 ਤੱਕ), ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 8.06), ਰਾਤ 8.02 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨਾਰਦ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa