ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

05/31/2021 3:08:54 AM

ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰਕੇ ਸਰਕਾਰੀ ਕੰਮਾਂ ’ਚ ਜਿਥੇ ਆਪ ਦੀ ਪੈਠ-ਧਾਕ ਵਧੇਗੀ, ਉਥੇ ਅਫਸਰਾਂ ’ਚ ਵੀ ਆਪ ਦੀ ਬਿਹਤਰ ਸੁਣਵਾਈ ਹੋਵੇਗੀ।

ਬ੍ਰਿਖ- ਆਪ ਆਪਣੀ ਹਿੰਮਤ ਨਾਲ ਕਿਸੇ ਉਲਝੀ, ਰੁਕੀ ਸਕੀਮ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮਿਥੁਨ- ਅਰਥ ਦਸ਼ਾ ਠੀਕ-ਠਾਕ, ਕੰਮਾਂ ’ਚ ਧਿਆਨ ਪਰ ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੀ ਗੱਲ ਜ਼ਿਆਦਾ ਧਿਆਨ ਨਾਲ ਸੁਣਨਗੇ।

ਸਿੰਘ- ਵਿਰੋਧੀ ਪੱਖ ਨੂੰ ਕਮਜ਼ੋਰ ਨਾ ਸਮਝੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਲਈ ਤੁਲਿਆ ਹੋਇਆ ਨਜ਼ਰ ਆਵੇਗਾ।

ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰਕੇ ਦੂਜਿਆਂ ’ਤੇ ਆਪ ਦੀ ਪਕੜ ਜ਼ਿਆਦਾ ਸਟ੍ਰਾਂਗ ਬਣੇਗੀ ਪਰ ਹਲਕੀ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖੋ।

ਤੁਲਾ- ਕਿਸੇ ਅਦਾਲਤੀ ਕੰਮ ਨੂੰ ਨਿਪਟਾਉਣ ’ਤੇ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਆਪ ਅੱਗੇ ਟਿਕਣ ਦੀ ਹਿੰਮਤ ਨਾ ਕਰ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ, ਵਿਰੋਧੀ ਕਮਜ਼ੋਰ ਰਹਿਣਗੇ, ਗੁੱਸੇ ਕਰਕੇ ਆਪ ਦਾ ਕੋਈ ਕੰਮ ਵਿਗੜ ਸਕਦਾ ਹੈ।

ਧਨ- ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ, ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ।

ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹੇਗਾ।

ਕੁੰਭ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ, ਸਫਰ ਵੀ ਨਾ ਕਰੋ।

ਮੀਨ- ਸਿਤਾਰਾ ਬਿਹਤਰ, ਲੋਹਾ-ਮਸ਼ੀਨਰੀ, ਹਾਰਡਵੇਅਰ, ਸਰੀਆ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

31 ਮਈ 2021, ਸੋਮਵਾਰ ਜੇਠ ਵਦੀ ਤਿਥੀ ਛੱਠ (31 ਮਈ-1 ਜੂਨ ਮੱਧ ਰਾਤ 1.06 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱੱਧ ਮਿਥੁਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 10(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 18, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (ਬਾਅਦ ਦੁਪਹਿਰ 4.02 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਬ੍ਰਹਮ (ਸਵੇਰੇ 6.03 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮਕਰ ਰਾਸ਼ੀ ’ਤੇ (31 ਮਈ-1 ਜੂਨ ਮੱਧ ਰਾਤ 3.59 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੇਗੀ (31 ਮਈ-1 ਜੂਨ ਮੱਧ ਰਾਤ 3.59 ’ਤੇ) ਭਦਰਾ ਸ਼ੁਰੂ ਹੋਵੇਗੀ (31 ਮਈ-1 ਜੂਨ ਮੱਧ ਰਾਤ 1.06 ’ਤੇ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਨਾਰਕੰਡਾ (ਬਿਲਾਸਪੁਰ, ਹਿਮਾਚਲ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa