ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

06/01/2021 3:02:23 AM

ਮੇਖ- ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਆਪ ਦੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ-ਮਨੋਰਥਾਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਕਰਕ- ਸਿਤਾਰਾ ਸਿਹਤ ਲਈ ਠੀਕ ਨਹੀਂ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕੋਈ ਵੀ ਕੰਮ ਬੇ-ਧਿਆਨੀ ਜਾਂ ਲਾਪ੍ਰਵਾਹੀ ਨਾਲ ਨਾ ਕਰਨਾ ਸਹੀ ਰਹੇਗਾ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੰਨਿਆ- ਵਿਰੋਧੀਅਾਂ ਦੀ ਉੱਛਲ ਕੂਦ, ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਦੇ ਤਰੀਕੇ ਭਾਲਦੇ ਰਹਿਣਗੇ।

ਤੁਲਾ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।

ਬ੍ਰਿਸ਼ਚਕ- ਕਿਸੇ ਪੈਂਡਿੰਗ ਚਲ ਰਹੇ ਕੋਰਟ-ਕਚਹਿਰੀ ਦੇ ਕੰਮਾਂ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਤੌਰ ’ਤੇ ਆਪ ਹਾਵੀ ਪ੍ਰਭਾਵੀ ਰਹੋਗੇ।

ਧਨ- ਵੱਡੇ ਲੋਕ ਆਪ ਦੀ ਗੱਲ ਬੜੇ ਧਿਆਨ ਅਤੇ ਸੁਚੇਤ ਰਹਿ ਕੇ ਸੁਣਨਗੇ ਪਰ ਸਾੜਸਤੀ ਕਰ ਕੇ ਪੰਗਿਆਂ ਝਮੇਲਿਅਾਂ ਦੇ ਜਾਗਣ ਦਾ ਡਰ ਰਹੇਗਾ।

ਮਕਰ- ਸਿਤਾਰਾ ਧਨ ਲਾਭ ਲਈ ਬਿਹਤਰ, ਕਾਰੋਬਾਰੀ ਉਲਝਣਾਂ ਝਮੇਲੇ ਕਾਬੂ ’ਚ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਬਿਹਤਰ ਰਹੇਗਾ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਨਾ ਕਰੋ।

ਮੀਨ- ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ, ਪੇਚੀਦਗੀਅਾਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਪ੍ਰੋਗਰਾਮ ਹੱਥ ’ਚ ਲਓ ਅਤੇ ਨਾ ਹੀ ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਕਰੋ।

1 ਜੂਨ 2021, ਮੰਗਲਵਾਰ ਜੇਠ ਵਦੀ ਤਿਥੀ ਸਪਤਮੀ (1-2 ਜੂਨ ਮੱਧ ਰਾਤ 12.47 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੁੰਭ ’ਚ

ਮੰਗਲ ਮਿਥੁਨ ’ਚ

ਬੁੱੱਧ ਮਿਥੁਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 11(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 19, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਸ਼ਾਮ 4.08 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵੈਧ੍ਰਿਤੀ (1-2 ਮੱਧ ਰਾਤ 3.01 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.57 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa