ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

Wednesday, Jun 02, 2021 - 03:15 AM (IST)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

ਮੇਖ- ਸਿਤਾਰਾ ਧਨ ਲਾਭ ਵਾਲਾ, ਕਿਸੇ ਕਾਰੋਬਾਰੀ ਪਾਲਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਖ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦਾ ਲਿਹਾਜ਼ ਕਰਨਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ।

ਕਰਕ- ਪੇਟ ਦਾ ਧਿਆਨ ਰੱਖੋ ਕਿ ਪਾਣੀ ਅਤੇ ਵਾਈ ਵਸਤਾਂ ਦੀ ਵਰਤੋਂ ਘੱਟ ਹੀ ਕਰੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਨੁਕਸਾਨ ਦਾ ਡਰ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਠੰਡੀਅਾਂ ਵਸਤਾਂ ਦੀ ਵਰਤੋਂ ਵੀ ਲਿਮਿਟ ’ਚ ਰਹਿ ਕੇ ਕਰੋ।

ਕੰਨਿਆ- ਡਰੇ-ਡਰੇ ਅਤੇ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਧਨ ਹਾਨੀ ਪ੍ਰੇਸ਼ਾਨੀ ਦਾ ਵੀ ਡਰ।

ਤੁਲਾ- ਸੰਤਾਨ ਦੀ ਮਦਦ ਅਤੇ ਉਸ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਮਨੋਬਲ ਬਣਿਆ ਰਹੇਗਾ, ਸਿਹਤ ਦਾ ਧਿਆਨ ਰੱਖੋ।

ਬ੍ਰਿਸ਼ਚਕ- ਜਾਇਦਾਦੀ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ, ਮਾਣ-ਸਨਮਾਨ ਪ੍ਰਭਾਵ ਦਬਦਬਾ ਬਣਿਆ ਰਹੇਗਾ, ਵਿਰੋਧੀ ਆਪ ਅੱਗੇ ਟਿਕ ਨਾ ਸਕਣਗੇ।

ਧਨ- ਉਤਸ਼ਾਹ, ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਵਿਰੋਧੀ ਕਮਜ਼ੋਰ।

ਮਕਰ- ਤਬੀਅਤ ’ਚ ਤੇਜ਼ੀ ਕਰ ਕੇ ਕਿਸੇ ਨਾਲ ਝਗੜਾ ਹੋ ਜਾਣ ਦਾ ਡਰ ਰਹੇਗਾ ਪਰ ਵਪਾਰ-ਕਾਰੋਬਾਰ ਦੇ ਕੰਮ ਸੁਧਰਨਗੇ, ਕੋਈ ਵਿਗੜਿਆ ਕੰਮ ਬਣੇਗਾ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਮੀਨ- ਸਿਤਾਰਾ ਨੁਕਸਾਨ ਅਤੇ ਧਨ ਹਾਨੀ ਵਾਲਾ, ਲੈਣ-ਦੇਣ ਦੇ ਕੰਮ ਵੀ ਅਹਿਤਿਆਤ ਨਾਲ ਕਰੋ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

2 ਜੂਨ 2021, ਬੁੱਧਵਾਰ ਜੇਠ ਸੁਦੀ ਤਿਥੀ ਅਸ਼ਟਮੀ (2-3 ਮੱਧ ਰਾਤ 1.13 ਤਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੁੰਭ ’ਚ

ਮੰਗਲ ਮਿਥੁਨ ’ਚ

ਬੁੱੱਧ ਮਿਥੁਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 12 (ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 20, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (ਸ਼ਾਮ 5 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵਿਸ਼ਕੁੰਭ (2-3 ਮੱਧ ਰਾਤ 2.26 ਤੱਕ)­ ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) । ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਜਖੌਲੀ (ਉੱਤਰਾਖੰਡ) ਮੇਲਾ ਸ਼ਿਯਾਮਕਾਲੀ ਸਰਕਾਘਾਟ, ਿਹਮਾਚਲ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News