ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

06/03/2021 2:16:42 AM

ਮੇਖ- ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ ਝਗੜਿਆਂ ਵਾਲਾ ਬਣੇਗਾ।

ਬ੍ਰਿਖ- ਜਨਰਲ ਸਿਤਾਰਾ ਬਿਹਤਰ, ਜਿਹੜਾ ਸਫਲਤਾ ਦੇਣ, ਮਾਣ-ਸਨਮਾਨ ਬਣਾਈ ਰੱਖਣ ਅਤੇ ਕਾਰੋਬਾਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਹੋਵੇਗਾ।

ਮਿਥੁਨ- ਜਨਰਲ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕਾਂ ’ਚ ਆਪ ਦੀ ਪੈਠ ਲਿਹਾਜ਼ਦਾਰੀ ਅਤੇ ਦਬਦਬਾ ਬਣਿਆ ਰਹੇਗਾ।

ਕਰਕ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਸਿੰਘ- ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖਣ ਅਤੇ ਜਨਰਲ ਫਰੰਟ ’ਤੇ ਵਿਜੇ ਦੇਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਅਤੇ ਮੁਸ਼ਕਲਾਂ ਜਗਾਉਣ ਵਾਲਾ ਹੋਵੋਗਾ।

ਕੰਨਿਆ- ਸਿਤਾਰਾ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਤੁਲਾ- ਸਿਤਾਰਾ ਦੁਪਹਿਰ ਤਕ ਸਕੀਮਾਂ ਪ੍ਰੋਗਰਾਮਾਂ ’ਚ ਪੇਸ਼ ਆ ਰਹੀ ਕਿਸੇ ਪੇਚੀਦਗੀ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ।

ਬ੍ਰਿਸ਼ਚਕ- ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਤੇਜ ਪ੍ਰਭਾਵ ਵਧਾਉਣ ਵਾਲਾ ਪਰ ਆਪਣੇ ਗੁੱਸੇ ਨੂੰ ਕਾਬੂ ’ਚ ਰੱਖੋ।

ਧਨ- ਦੁਪਹਿਰ ਤਕ ਸਮਾਂ ਕੰਮਕਾਜੀ ਭੱਜਦੌੜ ਬਣਾਈ ਰੱਖਣ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਿਮਲੇਗੀ।

ਮਕਰ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ ਅਤੇ ਕਾਰੋਬਾਰੀ ਮੁਸ਼ਕਲਾਂ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਆਪ ’ਚ ਹਿੰਮਤ, ਜੋਸ਼, ਉਤਸ਼ਾਹ ਵਧੇਗਾ।

ਕੁੰਭ- ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਦੁਪਹਿਰ ਤਕ ਸਮਾਂ ਕਮਜ਼ੋਰ, ਮੁਸ਼ਕਲਾਂ, ਝਮੇਲਿਆਂ ਨਾਲ ਵਾਸਤਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

3 ਜੂਨ 2021, ਵੀਰਵਾਰ ਜੇਠ ਸੁਦੀ ਤਿਥੀ ਨੌਮੀ (3-4 ਮੱਧ ਰਾਤ 2.23 ਤਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੁੰਭ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 13(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 21, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਸ਼ਾਮ 6.35 ਤਕ) ਅਤੇ ਮਗਰੋਂ ਨਕੱਸ਼ਤਰ ਉਤਰਾ ਭਾਦਰਪਦ ਯੋਗ : ਧ੍ਰਿਤੀ (3-4 ਮੱਧ ਰਾਤ 2.23 ਤੱਕ)­ ਅਤੇ ਮਗਰੋਂ ਯੋਗ ਆਯੁਸ਼ਮਾਨ ਚੰਦਰਮਾ : ਕੁੰਭ ਰਾਸ਼ੀ ’ਤੇ (ਦੁਪਹਿਰ 12.07 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News