ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

06/04/2021 3:51:03 AM

ਮੇਖ- ਉਲਝਣਾਂ-ਮੁਸ਼ਕਲਾਂ ਦਾ ਜ਼ੋਰ ਰਹੇਗਾ, ਇਸ ਲਈ ਆਪ ਦਾ ਹਰ ਯਤਨ ਪ੍ਰੋਗਰਾਮ ਉਲਝਦਾ ਅਟਕਦਾ ਨਜ਼ਰ ਆਵੇਗਾ, ਉਧਾਰੀ ’ਚ ਨਾ ਫਸਣਾ ਸਹੀ ਰਹੇਗਾ।

ਬ੍ਰਿਖ- ਟੀਚਿੰਗ, ਪ੍ਰਿੰਟਿੰਗ, ਸਟੇਸ਼ਨਰੀ, ਪ੍ਰਕਾਸ਼ਨ, ਕੰਸਲਟੈਂਸੀ, ਮੈਡੀਸਨ, ਡਿਜ਼ਾਈਨਿੰਗ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਮਿਥੁਨ- ਅਫਸਰਾਂ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ, ਵਿਰੋਧੀ ਨਿਸਤੇਜ-ਪ੍ਰਭਾਵਹੀਣ ਰਹਿਣਗੇ।

ਕਰਕ- ਧਾਰਮਿਕ ਕੰਮਾਂ ਨੂੰ ਕਰਨ, ਪੌਰਾਣਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਰਹੇਗਾ।

ਤੁਲਾ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਉਨ੍ਹਾਂ ਦੀ ਨੈਗੇਟਿਵ ਫੋਰਸ ਨੂੰ ਘੱਟ ਸਮਝਣਾ ਚਾਹੀਦਾ ਪਰ ਜਨਰਲ ਹਾਲਾਤ ਠੀਕ ਰਹਿਣਗੇ।

ਬ੍ਰਿਸ਼ਚਕ- ਯਤਨ ਕਰਨ ’ਤੇ ਆਪ ਦੇ ਕਿਸੇ ਉਲਝੇ ਅਟਕੇ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ- ਕਿਸੇ ਅਦਾਲਤੀ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਿਮਲਣ ਦੀ ਆਸ, ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ।

ਮਕਰ- ਮਿੱਤਰ, ਕੰਮਕਾਜੀ ਸਾਥੀ, ਸਹਿਯੋਗੀ ਆਪ ਨਾਲ ਤਾਲਮੇਲ ਰੱਖਣਗੇ, ਸਹਿਯੋਗ ਕਰਨਗੇ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।

ਕੁੰਭ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਿਮਲੇਗੀ ਪਰ ਮੌਸਮ ਦਾ ਐਕਸਪੋਜ਼ਰ ਆਪ ਦੀ ਤਬੀਅਤ ਨੂੰ ਕੁਝ ਅਪਸੈੱਟ ਕਰ ਸਕਦਾ ਹੈ।

4 ਜੂਨ 2021, ਸ਼ੁੱਕਰਵਾਰ ਜੇਠ ਸੁਦੀ ਤਿਥੀ ਦਸਮੀ (4-5 ਮੱਧ ਰਾਤ 4.08 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੀਨ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 14(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 22, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਭਾਦਰਪਦ (ਰਾਤ 8.47 ਤਕ) ਅਤੇ ਮਗਰੋਂ ਨਕੱਸ਼ਤਰ ਰੇਵਤੀ ਯੋਗ : ਆਯੁਸ਼ਮਾਨ(4-5 ਮੱਧ ਰਾਤ 2.48 ਤੱਕ)­ ਅਤੇ ਮਗਰੋਂ ਯੋਗ ਸੌਭਾਗਿਯ ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ),ਭਦਰਾ ਰਹੇਗੀ, (ਬਾਅਦ ਦੁਪਹਿਰ 3.15 ਤੋਂ ਲੈ ਕੇ 4-5 ਮੱਧ ਰਾਤ 4.08 ਤਕ) ਰਾਤ 8.47 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa