ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

06/06/2021 3:26:00 AM

ਮੇਖ- ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਇੱਜ਼ਤ ਬਣੀ ਰਹੇਗੀ।

ਬ੍ਰਿਖ- ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ,ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਹੇਠ ਆਪਣਾ ਸਿਰ ਫਸਾਉਣਾ ਚਾਹੀਦਾ ਹੈ।

ਮਿਥੁਨ- ਮਿੱਟੀ-ਰੇਤਾ-ਬੱਜਰੀ-ਟਿੰਬਰ-ਪਲਾਈ-ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਅਰਥਦਸ਼ਾ ਬਿਹਤਰ ਰਹੇਗੀ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਸੁਪੋਰਟਿਵ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਸਿੰਘ- ਧਾਰਮਿਕ ਕੰਮਾਂ ’ਚ ਰੁਚੀ, ਧਾਰਮਿਕ ਲਿਟਰੇਚਰ ਪੜ੍ਹਨ ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਕੰਨਿਆ- ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਅਤੇ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫੱਸੋ ਅਤੇ ਨਾ ਹੀ ਦੂਜਿਆਂ ’ਤੇ ਜ਼ਿਆਦਾ ਭਰੋਸਾ ਕਰੋ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਗਲੇ ’ਚ ਖਰਾਬੀ ਦਾ ਡਰ ਬਣਿਆ ਰਹੇਗਾ।

ਬ੍ਰਿਸ਼ਚਕ- ਸ਼ਤਰੂ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ਸਰਗਰਮੀਆਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਰੱਖਣਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ।

ਧਨ- ਸਟ੍ਰਾਂਗ ਮਨੋਬਲ ਕਰ ਕੇ ਹਰ ਫ੍ਰੰਟ ’ਤੇ ਆਪ ਦੀ ਪੈਠ- ਦਨਦਨਾਹਟ ਬਣੀ ਰਹੇਗੀ, ਯਤਨ ਕਰਨ ’ਤੇ ਕਿਸੇ ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟੇਗੀ।

ਮਕਰ- ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਕੁੰਭ- ਵੱਡੇ ਲੋਕ ਹਰ ਮਾਮਲੇ ਲਈ ਆਪ ਦੀ ਮਦਦ ਕਰਨ ਲਈ ਰਾਜ਼ੀ ਨਜ਼ਰ ਆਉਣਗੇ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਰੰਗ ਦਿਖਾ ਸਕਦੇ ਹਨ।

ਮੀਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ’ ਤੇ ਕਿਸੇ ਕਾਰੋਬਾਰੀ ਕੰਮ ’ਚੋਂ ਕੋਈ ਬਾਧਾ, ਮੁਸ਼ਕਿਲ ਹਟੇਗੀ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

6 ਜੂਨ 2021, ਅੈਤਵਾਰ ਜੇਠ ਸੁਦੀ ਤਿਥੀ ਇਕਾਦਸ਼ੀ (ਸਵੇਰੇ 6.20 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੇਖ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 16(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 24, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (6-7 ਮੱਧ ਰਾਤ 2.27 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸ਼ੋਭਨ (6-7 ਮੱਧ ਰਾਤ 4.34 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), 6-7 ਮੱਧ ਰਾਤ 2.27 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਪਰਾ ਇਕਾਦਸ਼ੀ, ਮੇਲਾ ਭਦਰਕਾਲੀ ਇਕਾਦਸ਼ੀ (ਕਪੂਰਥਲਾ, ਪੰਜਾਬ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa