ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

06/07/2021 3:20:32 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਅੈਕਪੋਜ਼ਰ ਤੋਂ ਬਚਾਅ ਰੱਖੋ।

ਬ੍ਰਿਖ- ਲਿਖਣ-ਪੜ੍ਹਨ ਦਾ ਕੋਈ ਕੰਮ ਨਾ ਤਾਂ ਜਲਦਬਾਜ਼ੀ ’ਚ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਮਨ ਵੀ ਅਸ਼ਾਂਤ-ਟੈਂਸ-ਡਿਸਟਰਬ ਜਿਹਾ ਰਹੇਗਾ।

ਮਿਥੁਨ- ਸਿਤਾਰਾ ਧਨ ਲਾਭ ਵਾਲਾ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ।

ਕਰਕ- ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ, ਮੁਸ਼ਕਲ ਹਟ ਸਕਦੀ ਹੈ, ਵੱਡੇ ਲੋਕ ਵੀ ਮਿਹਰਬਾਨ ਅਤੇ ਸਾਫਟ ਬਣੇ ਰਹਿਣਗੇ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ, ਸਕੀਮਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਪੇਟ ’ਚ ਕੁਝ ਨਾ ਕੁਝ ਖਰਾਬੀ ਬਣੀ ਰਹੇਗੀ, ਆਪਣੇ ਆਪ ਨੂੰ ਦੂਸਰਿਆਂ ਦੇ ਝਮੇਲਿ,ਆਂ ਜ਼ਿੰਮੇਵਾਰੀਆਂ ਤੋਂ ਬਚਾ ਕੇ ਰੱਖੋ।

ਤੁਲਾ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ, ਸਹਿਯੋਗ, ਸਦਭਾਅ ਰਹੇਗਾ।

ਬ੍ਰਿਸ਼ਚਕ- ਬਿਨਾਂ ਕਾਰਨ ਪੈਦਾ ਹੋਣ ਵਾਲਾ ਵਿਰੋਧ ਆਪ ਨੂੰ ਪ੍ਰੇਸ਼ਾਨ ਅਤੇ ਅਪਸੈੱਟ ਰੱਖੇਗਾ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਅੱਖਾਂ ਬੰਦ ਕਰਕੇ ਨਾ ਕਰਨਾ ਠੀਕ ਰਹੇਗਾ।

ਧਨ- ਸੰਤਾਨ ਆਪ ਦਾ ਸਾਥ ਦੇਵੇਗੀ, ਸਹਿਯੋਗ ਕਰੇਗੀ, ਸੁਪੋਰਟ ਕਰੇਗੀ, ਯਤਨ ਕਰਨ ’ਤੇ ਕੋਈ ਰੁਕਾਵਟ, ਮੁਸ਼ਕਲ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਮਕਰ- ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਕੁੰਭ- ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ ਪਰ ਕੋਈ ਵੀ ਕੋਸ਼ਿਸ਼ ਅਣਮੰਨੇ ਮਨ ਨਾਲ ਨਹੀਂ ਕਰਨੀ ਚਾਹੀਦੀ।

ਮੀਨ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਲਟਕਦੀ ਚਲੀ ਆ ਰਹੀ ਕੰਮਕਾਜੀ ਸਮੱਸਿਆ ਵੀ ਸੁਲਝ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

7 ਜੂਨ 2021, ਸੋਮਵਾਰ ਜੇਠ ਵਦੀ ਤਿਥੀ ਦੁਆਦਸ਼ੀ (ਸਵੇਰੇ 8.49 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੇਖ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 17(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 25, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਪੂਰਾ ਦਿਨ-ਰਾਤ) ਯੋਗ : ਅਤਿਗੰਡ (ਪੂਰਾ ਦਿਨ-ਰਾਤ), ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਵਟ ਸਾਵਿੱਤਰੀ ਵਰਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa