ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

06/11/2021 3:28:13 AM

ਮੇਖ- ਮਿੱਤਰਾਂ, ਸੱਜਣ, ਸਾਥੀਆਂ ਨਾਲ ਮੇਲ ਮਿਲਾਪ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ, ਪ੍ਰੇਸ਼ਾਨੀ ਸੁਲਝ ਸਕਦੀ ਹੈ ਪਰ ਸਿਹਤ ਦਾ ਧਿਆਨ ਰੱਖੋ।

ਬ੍ਰਿਖ- ਖੇਤੀ ਉਤਪਾਦਾਂ, ਖਾਦਾਂ, ਬੀਜਾਂ, ਖੇਤੀ ਉਪਕਰਣਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਘੱਟ ਵਰਤੋ ਕਰਨਾ ਸਹੀ ਰਹੇਗਾ।

ਕਰਕ- ਡ੍ਰਿੰਕਸ, ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ ਅਤੇ ਪੈਟ੍ਰੋਲੀਅਮ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਕਿਸੇ ਕੰਮਕਾਜੀ ਮੁਸ਼ਕਿਲ ਨਾਲ ਨਿਪਟਣਾ ਪੈ ਸਕਦਾ ਹੈ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਰਸਤੇ ’ਚੋਂ ਹਟ ਸਕਦੀ ਹੈ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੰਨਿਆ- ਸਰਕਾਰੀ ਅਤੇ ਗੈਰ-ਸਰਾਕਰੀ ਕੰਮਾਂ ’ਚ ਵਿਜੇ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ, ਤੇਜ਼ਹੀਣ ਰਹਿਣਗੇ।

ਤੁਲਾ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਪੌਰਾਣਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਪਹਿਲੇ ਦੀ ਤਰ੍ਹਂ ਠੀਕ ਠਾਕ ਬਣੇ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਸਿਹਤ ’ਚ ਗੜਬੜੀ ਰੱਖਣ ਵਾਲਾ, ਇਸ ਲਈ ਖਾਣ–ਪੀਣ ’ਚ ਬਦਪਰਹੇਜ਼ੀ ਤੋਂ ਬਚਣਾ ਚਾਹੀਦਾ ਹੈ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।

ਧਨ- ਅਰਥ ਅਤੇ ਕਾਰੋਬਾਰ ਦਸ਼ਾ ਚੰਗੀ, ਜਿਹੜੇ ਕੰਮ ਲਈ ਵੀ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ।

ਮਕਰ- ਦੁਸ਼ਮਣਾਂ ਤੋਂ ਫਾਸਲਾ ਰੱਖੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈਮੌਕਾ ਜਾਣ ਨਾ ਦੇਣਗੇ ਪਰ ਜਨਰਲ ਹਾਲਾਤ ਠੀਕ ਰਹਿਣਗੇ।

ਕੁੰਭ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗੀ ਪਰ ਕੋਈ ਵੀ ਸਰਕਾਰੀ ਯਤਨ ਅਨਮੰਨੇ ਮਨ ਨਾਲ ਨਾ ਕਰੋ।

ਮੀਨ- ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਨੂੰ ਸੰਵਾਰਨ, ਇੱਜ਼ਤਮਾਣ ਦੇਣ ਵਾਲਾ ਪਰ ਹਲਕੀ ਨੇਚਰ ਵਾਲੇ ਲੋਕਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।

11 ਜੂਨ 2021, ਸ਼ੁੱਕਰਵਾਰ ਜੇਠ ਵਦੀ ਤਿਥੀ ਏਕਮ (ਸ਼ਾਮ 6.31 ਤਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮਿਥੁਨ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21(ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 29, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (ਬਾਅਦ ਦੁਪਹਿਰ 2.31 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੂਲ (ਸਵੇਰੇ 8.37 ਤੱਕ)­ ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : ਜੇਠ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ, ਸ਼੍ਰੀ ਗੰਗਾ ਸਨਾਨ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa