ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

06/14/2021 3:16:33 AM

ਮੇਖ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ, ਪੈਠ ਵਧੇਗੀ।

ਬ੍ਰਿਖ- ਕਿਸੇ ਉਲਝੇ ਅਤੇ ਕੰਪਲੀਕੇਟ ਬਣ ਚੁੱਕੇ ਕਿਸੇ ਕੰਮ ਲਈ ਕਿਸੇ ਵੱਡੇ ਆਦਮੀ ਦਾ ਸਹਿਯੋਗ ਅਤੇ ਮਦਦ ਕਾਫੀ ਲਾਭਕਾਰੀ ਹੋ ਸਕਦੀ ਹੈ।

ਮਿਥੁਨ- ਡ੍ਰਿੰਕਸ, ਆਈਸ ਕਰੀਮ ਪਾਰਲਰ, ਕੈਮੀਕਲਜ਼, ਪੇਂਟਸ, ਪੈਟਰੋਲੀਅਮ ਅਤੇ ਥਿੰਦੀਅਾਂ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲ ਸਕਦਾ ਹੈ।

ਕਰਕ- ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਬਿਹਤਰ, ਹਾਈ ਮੋਰੇਲ ਅਤੇ ਖੁਸ਼ਦਿਲ ਮੂਡ ਕਰਕੇ ਹਰ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਰਹੇਗਾ।

ਸਿੰਘ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਖਰਚਿਆਂ ਦਾ ਜ਼ੋਰ ਰਹੇਗਾ।

ਕੰਨਿਆ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਕੰਮਾਂ ਲਈ ਬਿਹਤਰ, ਕਿਸੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਹੋ ਸਕਦੀ ਹੈ।

ਤੁਲਾ- ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਉਲਝੀ ਵਿਗੜੀ ਸਮੱਸਿਆ ਸੁਲਝ ਸਕਦੀ ਹੈ, ਵੱਡੇ ਲੋਕ ਮਿਹਰਬਾਨ ਰਹਿਣਗੇ।

ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ, ਧਾਰਮਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਰੁਚੀ, ਜਨਰਲ ਤੌਰ ’ਤੇ ਹਰ ਪੱਖੋਂ ਹਾਵੀ, ਵਿਜਈ ਰਹੋਗੇ।

ਧਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀ ਆਪ ਦੀ ਸਿਹਤ-ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਸਬੰਧਾਂ ’ਚ ਮਿਠਾਸ-ਤਾਲਮੇਲ, ਸਦਭਾਅ ਬਣਿਆ ਰਹੇਗਾ।

ਕੁੰਭ- ਕਿਸੇ ਪ੍ਰਬਲ ਸ਼ਤਰੂ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ, ਮੁਸ਼ਕਲਾਂ ਵਧ ਸਕਦੀਆਂ ਹਨ, ਇਸ ਲਈ ਹਰ ਯਤਨ ਨਾਪ-ਤੋਲ ਕੇ ਕਰਨਾ ਸਹੀ ਰਹੇਗਾ।

ਮੀਨ- ਜਨਰਲ ਸਿਤਾਰਾ ਬਲਵਾਨ, ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਉਸ ਦੇ ਸੁਪੋਰਟਿਵ ਰੁਖ ਕਰਕੇ ਆਪ ਨੂੰ ਆਪਣੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ।

14 ਜੂਨ 2021, ਸੋਮਵਾਰ ਜੇਠ ਸੁਦੀ ਤਿਥੀ ਚੌਥ (ਰਾਤ 10.35 ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕਰਕ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 32, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 24(ਜੇਠ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ, ਤਰੀਕ : 3, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁੱਖ (ਰਾਤ 8.37 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਧਰੁਵ (ਸਵੇਰੇ 9.27 ਤੱਕ)­ ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 10.08 ਤੋਂ ਲੈ ਕੇ ਰਾਤ 10.35 ਤੱਕ), ਰਾਤ 8.37 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਵਰਲਡ ਬਲੱਡ ਡੋਨਰਜ਼ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa