ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

06/15/2021 3:59:14 AM

ਮੇਖ- ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੇ ਅੱਗੇ ਠਹਿਰਣ ਦੀ ਹਿੰਮਤ ਨਾ ਕਰ ਸਕਣਗੇ, ਵੱਡੇ ਲੋਕ ਮਿਹਰਬਾਨ ਰਹਿਣਗੇ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਗੁੱਸੇ ਨੂੰ ਆਪਣੇ ’ਤੇ ਹਾਵੀ ਨਾ ਹੋਣ ਦਿਓ।

ਮਿਥੁਨ- ਸਿਤਾਰਾ ਧਨ ਲਾਭ ਦੇ ਕੰਮਾਂ ਲਈ ਚੰਗਾ, ਕਿਸੇ ਕੰਮਕਾਜੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਹਰ ਪੱਖੋਂ ਬਿਹਤਰੀ ਹੋਵੇਗੀ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਮਨੋਬਲ ਮਜ਼ਬੂਤ ਰਹੇਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਜ਼ਰੂਰੀ।

ਸਿੰਘ- ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਉਧਾਰੀ ਦੇ ਚੱਕਰ ’ਚ ਫਸਣ ਦੀ ਨੌਬਤ ਆ ਸਕਦੀ ਹੈ, ਕਿਸੇ ਦੀ ਨਾ ਤਾਂ ਜ਼ਮਾਨਤ ਦਿਓ ਅਤੇ ਨਾ ਹੀ ਜ਼ਿੰਮੇਵਾਰੀ ’ਚ ਫਸੋ।

ਕੰਨਿਆ- ਡ੍ਰਿੰਕਸ, ਕੈਮੀਕਲਜ਼, ਸੀ ਅਤੇ ਪੈਟ੍ਰੋਲੀਅਮ ਪ੍ਰੋਡਕਟਸ, ਇੰਪੋਰਟ-ਐਕਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਤੁਲਾ- ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕ ਵੀ ਸਾਫਟ-ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ- ਯਤਨ ਕਰਨ ’ਤੇ ਆਪ ਆਪਣੀ ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕਣ ’ਚ ਸਫਲ ਹੋ ਸਕਦੋ ਹੋ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਮੋਰੇਲ ਬੂਸਟਿੰਗ ਰਹੇਗੀ।

ਧਨ- ਪੇਟ ’ਚ ਗੜਬੜੀ ਰਹੇਗੀ, ਇਸ ਲਈ ਬਦ ਪਰਹੇਜ਼ੀ ਤੋਂ ਬਚਣਾ ਚਾਹੀਦਾ ਹੈ, ਸਫਰ ਨਾ ਕਰੋ, ਕਿਉਂਕਿ ਸਫਰ ਨੁਕਸਾਨ ਦੇਣ ਅਤੇ ਪ੍ਰੇਸ਼ਾਨ ਕਰਨ ਵਾਲਾ ਹੋ ਸਕਦਾ ਹੈ।

ਮਕਰ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਨੁਕਸਾਨ ਦਾ ਡਰ, ਖਰਚ ਵੀ ਵਧਣਗੇ।

ਮੀਨ- ਜਨਰਲ ਸਿਤਾਰਾ ਸਟ੍ਰਾਂਗ, ਆਪ ਹਰ ਮੋਰਚੇ ’ਤੇ ਹਾਵੀ- ਪ੍ਰਭਾਵੀ-ਵਿਜਈ ਰਹੋਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦੀ ਹੈ।

15 ਜੂਨ 2021, ਮੰਗਲਵਾਰ ਜੇਠ ਸੁਦੀ ਤਿਥੀ ਪੰਚਮੀ (ਰਾਤ 10.57 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕਰਕ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਹਾੜ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 25(ਜੇਠ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ, ਤਰੀਕ : 4, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (ਰਾਤ 9.42 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਵਿਆਘਾਤ (ਸਵੇਰੇ ਨੌਂ ਵਜੇ ਤੱਕ)­ ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕਰਕ ਰਾਸ਼ੀ ’ਤੇ (ਰਾਤ 9.42 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਹਾੜ ਸੰਕ੍ਰਾਂਤੀ, ਸੂਰਜ ਸਵੇਰੇ 6 ਵਜੇ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਘੰਟਾ ਕਰਣ ਉਤਸਵ (ਸ਼੍ਰੀ ਬੱਦਰੀਨਾਥ ਧਾਮ), ਸਾਈਂ ਟੇਓ ਰਾਮ ਪੁੰਨ ਤਿਥੀ (ਹਰਿਦੁਆਰ), ਮੇਲਾ ਭੰੂਤਰ (ਹਿਮਾਚਲ) ਸ਼ੁਰੂ, ਮੇਲਾ ਬਾੜੀ (ਸੋਲਨ) ਅਤੇ ਮੇਲਾ ਨੌਵਾਹੀ (ਸਰਕਾਘਾਟ, ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa