ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

06/18/2021 3:13:39 AM

ਮੇਖ- ਦੁਸ਼ਮਣ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਕਸਰ ਨਾ ਛੱਡਣਗੇ, ਇਸ ਲਈ ਨਾ ਤਾਂ ਉਨ੍ਹਾਂ ਦੀ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਆਪ ਆਪਣੀ ਸਮਝਦਾਰੀ ਅਤੇ ਪਾਜ਼ੇਟਿਵ ਸੋਚ ਕਰ ਕੇ ਆਪਣੀ ਕਿਸੇ ਸਮੱਸਿਆ ਨੂੰ ਸੁਲਝਾ ਲੈਣ ’ਚ ਸਫਲ ਹੋ ਸਕਦੇ ਹੋ।

ਮਿਥੁਨ- ਕੋਰਟ ਕਚਹਿਰੀ ਦੇ ਕੰਮਾਂ ’ਚ ਆਪ ਦੀ ਪੈਠ- ਦਨਦਨਾਹਟ ਵਧੇਗੀ, ਸ਼ਤਰੂ ਆਪਣੇ ਆਪ ਨੂੰ ਕਮਜ਼ੋਰ ਅਤੇ ਬੇਵੱਸ ਮਹਿਸੂਸ ਕਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ- ਕਿਸੇ ਮਿੱਤਰ ਅਤੇ ਸੱਜਣ ਸਾਥੀ ਦੀ ਮਦਦ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਕੰਮ-ਕਾਜੀ ਸਿਲਸਿਲਾ ਸਹੀ ਰਹੇਗਾ, ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ, ਬੀਜਾਂ , ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਆਪ ਆਪਣੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਸਫਲ ਹੋਵੋਗੇ ਪਰ ਮਨ ਵੀ ਅਸ਼ਾਂਤ ਡਿਸਟਰਬ ਜਿਹਾ ਰਹਿ ਸਕਦਾ ਹੈ।

ਤੁਲਾ- ਖਰਚਿਆਂ ਕਰ ਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ ਰਹੇਗਾ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।

ਧਨ- ਰਾਜ ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੇ ਪ੍ਰਤੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਮਕਰ- ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ, ਮਨੋਰਥਾਂ, ਸੰਕਲਪਾਂ ’ਚ ਵਿਜੇ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸ਼ਤਰੂ ਕਮਜ਼ੋਰ।

ਕੁੰਭ- ਸਿਹਤ ’ਚ ਗੜਬੜੀ ਰਹੇਗੀ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਨੁਕਸਾਨ ਦਾ ਡਰ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਤੀ-ਪਤਨੀ ਰਿਸ਼ਤਿਆਂ ’ਚ ਮਿਠਾਸ, ਸਦਭਾਅ, ਸਹਿਯੋਗ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

18 ਜੂਨ 2021, ਸ਼ੁੱਕਰਵਾਰ ਜੇਠ ਸੁਦੀ ਤਿਥੀ ਅਸ਼ਟਮੀ (ਰਾਤ 8.40 ਵਜੇ ਤਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕੰਨਿਆ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078,ਹਾੜ੍ਹ ਪ੍ਰਵਿਸ਼ਟੇ 34, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 28(ਜੇਠ), ਹਿਜਰੀ ਸਾਲ 1442, ਮਹੀਨਾ : ਜਿਲਕਾਦ ਤਰੀਕ : 7, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਫਾਲਗੁਣੀ (ਰਾਤ 9.37 ਤਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਿਅਤੀਪਾਤ (18-19 ਮੱਧ ਰਾਤ 2.46 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 9.20 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਧੁਮਾਵਤੀ ਜਯੰਤੀ, ਮੇਲਾ ਕਸ਼ੀਰ ਭਵਾਨੀ (ਜੰਮੂ-ਕਸ਼ਮੀਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa