ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

06/21/2021 3:33:59 AM

ਮੇਖ- ਆਪ ਦੇ ਯਤਨ ਚੰਗਾ ਨਤੀਜਾ ਦਿਵਾਉਣਗੇ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣਨਗੇ।

ਬ੍ਰਿਖ- ਮਨ ਅਸ਼ਾਂਤ, ਡਿਸਟਰਬ, ਡਾਵਾਂਡੋਲ ਜਿਹਾ ਰਹੇਗਾ, ਜਿਸ ਕਰ ਕੇ ਆਪ ਕੋਈ ਫੈਸਲਾ ਲੈਣ ਅਤੇ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੇਟ ਤੱਕ ਪਹੁੰਚਾਉਣ ’ਚ ਮੁਸ਼ਕਲ ਮਹਿਸੂਸ ਕਰੋਗੇ।

ਮਿਥੁਨ- ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਕੁਝ ਅੱਗੇ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕੇਗਾ ਪਰ ਢਈਆ ਕੁਝ ਅਪਸੈੱਟ ਰੱਖੇਗਾ।

ਕਰਕ- ਯਤਨ ਕਰਨ ’ਤੇ ਕੋਰਟ-ਕਚਹਿਰੀ ਦਾ ਕੋਈ ਕੰਮ ਸੁਧਰੇਗਾ ਅਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਦੁਸ਼ਮਣਾਂ ’ਤੇ ਆਪ ਦੀ ਪੈਠ ਵਧੇਗੀ।

ਸਿੰਘ- ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਉਂਝ ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ।

ਕੰਨਿਆ- ਟੀਚਿੰਗ, ਸਟੇਸ਼ਨਰੀ, ਪ੍ਰਕਾਸ਼ਨ, ਕੰਸਲਟੈਂਸੀ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਉਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਾਓ, ਖਰਚਾ ਵੀ ਵਧੇਗਾ।

ਧਨ- ਸਿਤਾਰਾ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਅਫਸਰਾਂ ਦੇ ਰੁਖ ’ਚ ਸਾਫਟਨੈੱਸ ਅਤੇ ਲਚਕ ਰਹੇਗੀ ਅਤੇ ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ।

ਕੁੰਭ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਬਿਹਤਰ।

ਮੀਨ- ਪੇਟ ਅਤੇ ਖਾਣ-ਪੀਣ ਦਾ ਧਿਆਨ ਰੱਖੋ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਮਨ ਵੀ ਅਸ਼ਾਂਤ ਅਤੇ ਡਾਵਾਂਡੋਲ ਜਿਹਾ ਰਹੇਗਾ।

21 ਜੂਨ 2021, ਸੋਮਵਾਰ

ਜੇਠ ਸੁਦੀ ਤਿਥੀ ਇਕਾਦਸ਼ੀ (ਦੁਪਹਿਰ 1.32 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਤੁਲਾ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078,ਹਾੜ੍ਹ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 31 (ਜੇਠ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 10, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸੁਵਾਤੀ (ਸ਼ਾਮ 4.45 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸ਼ਿਵ (ਸ਼ਾਮ 5.33 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਦੁਪਹਿਰ 1.32 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਨਿਰਜਲਾ ਇਕਾਦਸ਼ੀ ਵਰਤ, ਸੂਰਜ ਦਕਸ਼ਣਾਇਨ ਅਤੇ ਵਰਖਾ ਰੁੱਤ ਸ਼ੁਰੂ, ਮੇਲਾ ਪਿਪਲੂ (ਹਮੀਰਪੁਰ), ਅੰਤਰਰਾਸ਼ਟਰੀ ਯੋਗ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa