ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
Thursday, Jun 24, 2021 - 03:28 AM (IST)

ਮੇਖ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਜਿਹੜਾ ਵੀ ਪ੍ਰੋਗਰਾਮ ਸੋਚੋਗੇ, ਉਹ ਕੁਝ ਨਾ ਕੁਝ ਅੱਗੇ ਵਧੇਗਾ।
ਬ੍ਰਿਖ- ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਕਰ ਲੈਣਾ ਵੀ ਨੁਕਸਾਨ ਵਾਲਾ ਹੋਵੇਗਾ, ਵੈਸੇ ਅਰਥ ਦਸ਼ਾ ਠੀਕ-ਠਾਕ ਰਹੇਗੀ।
ਮਿਥੁਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਕਰਕ- ਕਿਉਂਕਿ ਦੁਸ਼ਮਣ ਨੁਕਸਾਨ ਪਹੁੰਚਾਉਣ ਲਈ ਹਰ ਸਮੇਂ ਤਿਆਰ ਰਹਿਣਗੇ, ਇਸ ਲਈ ਉਨ੍ਹਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਬਿਹਤਰ ਰਹੇਗਾ।
ਸਿੰਘ- ਸੰਤਾਨ ਦਾ ਰੁਖ ਪਾਜ਼ੇਟਿਵ, ਸਹਿਯੋਗੀ, ਸੁਪੋਰਟਿਵ ਰਹੇਗਾ, ਇਸ ਲਈ ਉਸ ਦੇ ਹੈਲਪਿੰਗ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਮੁਸ਼ਕਲ ’ਚ ਕੁਝ ਰਿਲੀਫ ਮਿਲੇਗੀ।
ਕੰਨਿਆ- ਕੋਰਟ-ਕਚਹਿਰੀ ਦੇ ਕਿਸੇ ਕੰਮ ’ਚ ਜਿਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਉਥੇ ਵੱਡੇ ਲੋਕ ਵੀ ਆਪ ਦਾ ਲਿਹਾਜ਼ ਕਰਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ- ਕਿਸੇ ਵੱਡੇ ਆਦਮੀ ਜਾਂ ਸੱਜਣ ਮਿੱਤਰ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਮੁਸ਼ਕਲ ਹੱਲ ਹੋ ਸਕਦੀ ਹੈ, ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ- ਟੀਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਮੈਡੀਸਨ, ਕੰਸਲਟੈਂਸੀ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਚੰਗਾ ਲਾਭ ਮਿਲਣ ਦੀ ਆਸ।
ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਿਮਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ- ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲਵੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ- ਰਾਜ ਦਰਬਾਰ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਅਫਸਰ ਅਤੇ ਵੱਡੇ ਲੋਕ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣਨਗੇ।
24 ਜੂਨ 2021, ਵੀਰਵਾਰ ਜੇਠ ਸੁਦੀ ਤਿਥੀ ਪੁੰਨਿਆ (24-25 ਮੱਧ ਰਾਤ 12.10 ਤਕ) ਅਤੇ ਮਗਰੋਂ ਤਿਥੀ ਏਕਮ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 13, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ (ਸਵੇਰੇ 9.11 ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ੁੱਭ (ਸਵੇਰੇ 6.05 ਵਜੇ ਤੱਕ) ਅਤੇ ਮਗਰੋਂ ਯੋਗ ਸ਼ੁਕਲ , ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 9.11 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 9.11 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਦੁਪਹਿਰ 1.52 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ :ਜੇਠ ਪੁੰਨਿਆ, ਸ਼੍ਰੀ ਸਤਿ ਨਾਰਾਇਣ ਵਰਤ, ਵਟ ਸਾਵਿਤਰੀ ਵਰਤ (ਪੁੰਨਿਆ ਪੱਖ) ਸੰਤ ਕਬੀਰ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)