ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
Sunday, Jun 27, 2021 - 02:40 AM (IST)

ਮੇਖ- ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦੀ ਗੱਲ ਅਤੇ ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ, ਸ਼ਤਰੂ ਆਪਦੀ ਪਕੜ ਹੇਠ ਰਹਿਣਗੇ।
ਬ੍ਰਿਖ- ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਿੰਮਤੀ-ਉਤਸ਼ਾਹੀ ਰੱਖੇਗਾ, ਪਾਜ਼ੇਟਿਵ ਸੋਚ ਕਰ ਕੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ- ਪੇਟ ’ਚ ਗੜਬੜੀ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਘਟ ਕਰੋ, ਜਿਹੜੀਅਾਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।
ਕਰਕ- ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ’ਤੇ ਖੁਸ਼ ਦਿੱਲੀ ਅਤੇ ਸਵਛੰਦਤਾ ਦਾ ਅਹਿਸਾਸ ਬਣਿਆ ਰੋਹੇਗਾ।
ਸਿੰਘ- ਸ਼ਤਰੂ ਆਪਣੀਆਂ ਸਰਗਰਮੀਆਂ-ਸ਼ਰਾਰਤਾਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾਈ ਰੱਖੋ, ਕੋਈ ਵੀ ਪ੍ਰੋਗਰਾਮ ਸੋਚੇ-ਵਿਚਾਰੇ ਬਗੈਰ ਨਾ ਕਰੋ।
ਕੰਨਿਆ- ਸੰਤਾਨ ਆਪ ਦਾ ਸਾਥ ਦੇਵੇਗੀ, ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਤੁਲਾ- ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦਵੇਗੀ, ਅਫਸਰ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ- ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ, ਪ੍ਰੇਸ਼ਾਨੀ, ਤਣਾਤਣੀ, ਕਲੇਸ਼ ਬਣਿਆ ਰਹੇਗਾ।
ਧਨ- ਜਿਹੜੇ ਲੋਕ ਵਹੀਕਲ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਾਂ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਕੁੰਭ- ਜਨਰਲ ਸਿਤਾਰਾ ਕਮਜ਼ੋਰ, ਨਾ ਕਿਸੇ ’ਤੇ ਲੋੜ ਤੋਂ ਵੱਧ ਭਰੋਸਾ ਕਰੋ, ਨਾ ਹੀ ਕਿਸੇ ਦੀ ਸਲਾਹ ਦੀ ਅਣਦੇਖੀ ਕਰੋ, ਖਰਚਿਆਂ ਦਾ ਜ਼ੋਰ ਰਹੇਗਾ।
ਮੀਨ- ਸਿਤਾਰਾ ਲੋਹਾ-ਸਟੀਲ ਫਰਨੀਚਰ, ਸਟੀਲ, ਸ਼ਟਰਿੰਗ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਲਈ ਚੰਗਾ, ਉਨ੍ਹਾਂ ਨੂੰ ਆਪਣੇ ਕੰਮਾਂ ’ਚ ਚੰਗਾ ਨਤੀਜਾ ਮਿਲੇਗਾ।
27 ਜੂਨ 2021, ਐਤਵਾਰ ਹਾੜ੍ਹ ਸੁਦੀ ਤਿਥੀ ਤੀਜ (ਬਾਅਦ ਦੁਪਹਿਰ 3.55 ਤੱਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 6 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 16, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (27-28 ਮੱਧ ਰਾਤ 1.22 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਵੈਧ੍ਰਿਤੀ (ਸ਼ਾਮ 4.25 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਬਾਅਦ ਦੁਪਹਿਰ 3.55 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)