ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ
Wednesday, Jun 30, 2021 - 02:57 AM (IST)

ਮੇਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਮੁਸ਼ਕਲ ਤੋਂ ਰਾਹਤ ਮਿਲੇਗੀ।
ਬ੍ਰਿਖ- ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ ਪਰ ਪਤੀ-ਪਤਨੀ ਰਿਸ਼ਤਿਆਂ ’ਚ ਕੁਝ ਸਖਤੀ ਅਤੇ ਨਾਰਾਜ਼ਗੀ ਵਿਖੇਗੀ।
ਮਿਥੁਨ- ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮਨੋਬਲ ਦਬਦਬਾ ਅਤੇ ਪੈਠ ਬਣੀ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।+
ਕਰਕ- ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ, ਲਿਖਣ-ਪੜ੍ਹਨ ਦਾ ਕੋਈ ਕੰਮ ਵੀ ਜਲਦਬਾਜ਼ੀ ’ਚ ਫਾਈਨਲ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਕਿਸੇ ਵੀ ਸਰਕਾਰੀ ਯਤਨ ਨੂੰ ਹਲਕੇ ਮਨ ਨਾਲ ਨਹੀਂ ਲੈਣਾ ਚਾਹੀਦਾ।
ਕੰਨਿਆ- ਕਿਸੇ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਮਨ ਡਿਸਟਰਬ, ਅਸ਼ਾਂਤ ਜਿਹਾ ਰਹੇਗਾ ਅਤੇ ਆਪ ਕੋਈ ਵੀ ਯਤਨ ਪੂਰੇ ਉਤਸ਼ਾਹ ਨਾਲ ਨਾ ਕਰ ਸਕੋਗੇ।
ਤੁਲਾ- ਸੰਤਾਨ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ ’ਚ ਸਫਲਤਾ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।
ਬ੍ਰਿਸ਼ਚਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕੰਟ੍ਰੋਲ ਰੱਖਣਾ ਸਹੀ ਰਹੇਗਾ।
ਧਨ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗਾ, ਕੰਮਕਾਜੀ ਸਾਥੀ ਵੀ ਪਾਜ਼ੇਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ- ਲੋਹਾ, ਲੋਹੇ ਦੇ ਕਲ ਪੁਰਜ਼ਿਆਂ, ਮਸ਼ੀਨਰੀ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ- ਵਪਾਰ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਘੱਟ ਕਰੋ।
ਮੀਨ- ਖਰਚਿਆਂ ਕਰ ਕੇ ਧਨ ਦਾ ਠਹਿਰਾਅ ਘੱਟ ਅਤੇ ਕਿਸੇ ਸਮੇਂ ਅਰਥ ਤੰਗੀ ਵੀ ਮਹਿਸੂਸ ਹੋਵੇਗੀ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂਿਕ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
30 ਜੂਨ 2021, ਬੁੱਧਵਾਰ ਹਾੜ੍ਹ ਵਦੀ ਤਿਥੀ ਛੱਠ (ਦੁਪਹਿਰ 1.19 ਤਕ ) ਅਤੇ ਮਗਰੋਂ ਤਿਥੀ ਸਪਤਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 9 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 19, ਸੂਰਜ ਉਦੇ ਸਵੇਰੇ 5.31ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (30 ਜੂਨ -1ਜੁਲਾਈ ਮੱਧ ਰਾਤ 2.03 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਆਯੁਸ਼ਮਾਨ (ਪੁਰਵ ਦੁਪਹਿਰ 11.14 ਤੱਕ) ਅਤੇ ਮਗਰੋਂ ਯੋਗ ਸੌਭਾਗਿਯ ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 7.43 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ), ਭਦਰਾ ਰਵੇਗੀ (ਦੁਪਹਿਰ 1.19 ਤੋਂ ਲੈ ਕੇ 30 ਜੂਨ- 1 ਜੁਲਾਈ ਮੱਧ ਰਾਤ 1.14 ਤਕ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)