ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
Friday, Jul 02, 2021 - 02:48 AM (IST)

ਮੇਖ- ਖਰਚ ਹੱਥ ਰੋਕ ਕੇ ਕਰੋ ਅਤੇ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਸਫਰ ਵੀ ਟਾਲ ਦਿਓ।
ਬ੍ਰਿਖ- ਸਿਤਾਰਾ ਧਨ ਲਾਭ ਵਾਲਾ, ਆਪ ਆਪਣੇ ਉਤਸ਼ਾਹੀ ਕੰਮਕਾਜੀ ਭੱਜਦੌੜ ਦੇ ਕਾਰਨ ਆਪਣੀ ਕਿਸੇ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ।
ਮਿਥੁਨ- ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।
ਕਰਕ- ਯਤਨ ਕਰਨ ’ਤੇ ਆਪ ਦੀ ਕੋਈ ਕੰਮਕਾਜੀ ਪਲਾਨਿੰਗ ਵੀ ਸਿਰੇ ਚੜ੍ਹੇਗੀ, ਕੰਮਕਾਜੀ ਭੱਜਦੌੜ ਦਾ ਵੀ ਚੰਗਾ ਰਿਜ਼ਲਟ ਮਿਲੇਗਾ, ਸ਼ੁੱਭ ਕੰਮਾਂ ’ਚ ਧਿਆਨ।
ਸਿੰਘ- ਪੇਟ ਦੇ ਮਾਮਲੇ ’ਚ ਅਹਿਤਿਆਤ ਰੱਖਣੀ ਜ਼ਰੂਰੀ, ਠੰਡੀਆਂ ਵਸਤਾਂ ਦੀ ਵਰਤੋਂ ਵੀ ਸੰਭਲ ਸੰਭਾਲ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਬਣਿਆ ਰਹੇਗਾ, ਮਾਣ-ਸਨਮਾਨ , ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਤੁਲਾ- ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ, ਨੁਕਸਾਨ ਦਾ ਡਰ, ਮਨ ਵੀ ਡਿਸਟਰਬ ਿਜਹਾ ਰਹੇਗਾ।
ਬ੍ਰਿਸ਼ਚਕ- ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹਣ ਦੀ ਆਸ,ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਜਨਰਲ ਹਾਲਾਤ ਹਰ ਫਰੰਟ ’ਤੇ ਸਫਲਤਾ ਦੇਣ ਵਾਲੇ।
ਧਨ- ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹਣ ਦੀ ਆਸ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਜਨਰਲ ਹਾਲਾਤ ਹਰ ਫਰੰਟ ’ਤੇ ਸਫਲਤਾ ਦੇਣ ਵਾਲੇ।
ਮਕਰ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ- ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ।
ਮੀਨ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਵਿਜੇ ਮਿਲੇਗ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ, ਮਨ ਕੁਝ ਟੈਂਸ ਜਿਹਾ ਜ਼ਰੂਰ ਰਹੇਗਾ।
2 ਜੁਲਾਈ 2021, ਸ਼ੁੱਕਰਵਾਰ ਹਾੜ੍ਹ ਵਦੀ ਤਿਥੀ ਅਸ਼ਟਮੀ (ਬਾਅਦ ਦੁਪਹਿਰ 3.29 ਤੱਕ) ਅਤੇ ਮਗਰੋਂ ਤਿਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 11 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 21, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਪੂਰਾ ਦਿਨ ਰਾਤ) ਯੋਗ : ਸ਼ੋਭਨ (ਸਵੇਰੇ 10.53 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)ਦਿਨ ਰਾਤ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)