ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ
Sunday, Jul 11, 2021 - 03:09 AM (IST)

ਮੇਖ- ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਚੰਗੀ ਰਿਟਰਨ ਦੇਣਗੇ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ- ਮਿੱਤਰ, ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ ਪਰ ਘਟੀਆ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਜਾਂ ਲੱਤ ਖਿੱਚਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਮਿਥੁਨ- ਡ੍ਰਿੰਕਸ, ਕੈਮੀਕਲਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ, ਪੇਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਿਲੇਗੀ।
ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਸਿੰਘ- ਖਰਚਿਆਂ ਦੇ ਜ਼ੋਰ ਕਰ ਕੇ ਅਰਥਦਸ਼ਾ ’ਚ ਤੰਗੀ ਮਹਿਸੂਸ ਹੋਵੇਗੀ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਟਾਲ ਦੇਣਾ ਠੀਕ ਰਹੇਗਾ, ਨੁਕਸਾਨ ਦਾ ਵੀ ਡਰ ਰਹੇਗਾ।
ਕੰਨਿਆ- ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਉੱਤਮ, ਵੈਸੇ ਵੀ ਹਰ ਪੱਖੋਂ ਕਦਮ ਬੜ੍ਹਤ ਵੱਲ ਰਹੇਗਾ।
ਤੁਲਾ- ਸਿਤਾਰਾ ਬੇਸ਼ੱਕ ਰਾਜਕੀ ਕੰਮ ਸੰਵਾਰਨ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਕੋਈ ਸਰਕਾਰੀ ਕੰਮ ਲਾਪਰਵਾਹੀ ਅਤੇ ਬੇ-ਧਿਆਨੀ ਨਾਲ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ- ਮਨ ’ਤੇ ਨੈਗੇਟਿਵ ਸੋਚ ਨੂੰ ਹਾਵੀ ਨਾ ਹੋਣ ਦਿਓ, ਕਿਉਂਕਿ ਸਿਤਾਰਾ ਕੁਝ ਕਮਜ਼ੋਰ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਵਿਅਸਤਤਾ ਬਣੀ ਰਹੇਗੀ।
ਧਨ- ਸਿਹਤ ਦਾ ਧਿਆਨ ਰੱਖੋ, ਨਾਪ-ਤੋਲ ਕੇ ਖਾਣਾ-ਪੀਣਾ ਚਾਹੀਦਾ ਹੈ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖਣਾ ਜ਼ਰੂਰੀ ਹੋਵੇਗਾ।
ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ-ਇੱਜ਼ਤਮਾਣ ਦੀ ਪ੍ਰਾਪਤੀ, ਪਰਿਵਾਰਕ ਲਾਈਫ ’ਚ ਕਿਸੇ ਸਮੇਂ ਖੁਸ਼ਦਿਲੀ ਅਤੇ ਕਿਸੇ ਸਮੇਂ ਤਣਾਤਣੀ ਰਹਿਣ ਦਾ ਡਰ।
ਕੁੰਭ- ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਮਨ ਵੀ ਟੈਂਸ ਅਤੇ ਪ੍ਰੇਸ਼ਾਨ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮੀਨ- ਜਨਰਲ ਸਿਤਾਰਾ ਸਟ੍ਰਾਂਗ, ਉਦੇਸ਼ ਮਨੋਰਥ ਹੱਲ ਹੋਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੰਤਾਨ ਕਿਸੇ ਸਮੇਂ ਸਹਿਯੋਗ ਦੇਵੇਗੀ ਅਤੇ ਕਿਸੇ ਸਮੇਂ ਅਪਸੈੱਟ ਵੀ ਰੱਖ ਸਕਦੀ ਹੈ।
11ਜੁਲਾਈ 2021, ਐਤਵਾਰ ਹਾੜ੍ਹ ਸੁਦੀ ਤਿਥੀ ਏਕਮ (ਸਵੇਰੇ 7.48 ਤੱਕ) ਅਤੇ ਮਗਰੋਂ ਿਤੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਕਰਕ ’ਚ
ਬੁੱੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 20 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 30, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਖ (11-12 ਮੱਧ ਰਾਤ 2.22 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਹਰਸ਼ਣ (ਸ਼ਾਮ 4.31 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 11-12 ਮੱਧ ਰਾਤ 2.22 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਰੱਥ ਯਾਤਰਾ ਉਤਸਵ (ਸ਼੍ਰੀ ਜਗਨਨਾਥ ਪੁਰੀ, ਉੜੀਸਾ) ਹਾੜ੍ਹ ਗੁਪਤ ਨਵਰਾਤਰੇ ਸ਼ੁਰੂ, ਵਿਸ਼ਵ ਆਬਾਦੀ ਦਿਵਸ, ਮੇਲਾ ਤਰੀਮੌਣੀ (ਸਿਰਮੌਰ ਹਿਮਾਚਲ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)