ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
Wednesday, Jul 21, 2021 - 02:56 AM (IST)

ਮੇਖ- ਸਿਤਾਰਾ ਸ਼ਾਮ ਤੱਕ ਕਮਜ਼ੋਰ, ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ-ਵਿਗੜਿਆ ਮਹਿਸੂਸ ਹੋਵੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ, ਫਿਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।
ਮਿਥੁਨ- ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਮਨੋਬਲ ’ਚ ਟੁੱਟਣ ਕਰ ਕੇ ਮਨ ਡਰਿਆ-ਡਰਿਆ ਜਿਹਾ ਰਹੇਗਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।
ਕਰਕ- ਰੁਕਾਵਟਾਂ, ਮੁਸ਼ਕਿਲਾਂ ਦੇ ਬਾਵਜੂਦ ਵੀ ਸ਼ਾਮ ਤੱਕ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ ਪਰ ਬਾਅਦ ’ਚ ਸਮਾਂ ਉਲਝਣਾਂ, ਪੇਚੀਦਗੀਆਂ ਵਾਲਾ ਬਣੇਗਾ।
ਸਿੰਘ- ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ਲਈ ਕਮਜ਼ੋਰ ਹੋਵੇਗਾ, ਇਸ ਲਈ ਕੋਈ ਵੀ ਕੋਸ਼ਿਸ਼ ਅਣਮੰਨੇ ਮਨ ਨਾਲ ਨਾ ਕਰੋ,ਪਰ ਬਾਅਦ ’ਚ ਸਮਾਂ ਬਿਹਤਰ ਹਾਲਾਤ ਬਣਾਏਗਾ।
ਕੰਨਿਆ- ਸ਼ਾਮ ਤੱਕ ਕੰਮਕਾਜੀ ਸਾਥੀ, ਆਪ ਦੀ ਗੱਲ ਬੇਧਿਆਨੀ ਨਾਲ ਸੁਣਨਗੇ ਪਰ ਬਾਅਦ ’ਚ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਮਾਣ-ਯਸ਼ ਦੀ ਪ੍ਰਾਪਤੀ।
ਤੁਲਾ- ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਅਤੇ ਅਰਥ ਦਸ਼ਾ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਆਪ ਲਈ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ।
ਬ੍ਰਿਸ਼ਚਕ- ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਫਿਰ ਵੀ ਆਪ ਨੂੰ ਕੰਮਕਾਜੀ ਕੰਮ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ, ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ- ਸਿਤਾਰਾ ਸ਼ਾਮ ਤੱਕ ਉਲਝਣਾਂ-ਮੁਸ਼ਕਿਲਾਂ, ਪੇਚੀਦਗੀਆਂ ਵਾਲਾ, ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਕਰ- ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਟੈਨਸ਼ਨ, ਪ੍ਰੇਸ਼ਾਨੀ ਵਾਲਾ ਬਣੇਗਾ।
ਕੁੰਭ- ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ਲਈ ਕਮਜ਼ੋਰ ਬਣੇਗਾ, ਅਫਸਰਾਂ ਦੇ ਰੁਖ ’ਚ ਵੀ ਸਖਤੀ ਨਜ਼ਰ ਆਵੇਗੀ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਮੀਨ- ਸ਼ਾਮ ਤੱਕ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਪਰ ਬਾਅਦ ’ਚ ਕੋਸ਼ਿਸ਼ਾਂ ਸਫਲ ਹੋਣਗੀਅਾਂ, ਮਾਣ-ਯਸ਼ ਦੀ ਪ੍ਰਾਪਤੀ।
21 ਜੁਲਾਈ 2021, ਬੁੱਧਵਾਰ ਹਾੜ੍ਹ ਸੁਦੀ ਤਿਥੀ ਦੁਆਦਸ਼ੀ (ਸ਼ਾਮ 4.27 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਸਿੰਘ ’ਚ
ਬੁੱੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 30 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 10, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ (ਸ਼ਾਮ 6.30 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਬ੍ਰਹਮ (ਸ਼ਾਮ 4.41 ਤਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸ਼ਾਮ 6.30 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 6.30 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਪ੍ਰਦੋਸ਼ ਵਰਤ, ਈਦ-ਉਲ-ਜ਼ੁਹਾ-ਬਕਰੀਦ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)