ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ
Monday, Jul 26, 2021 - 02:55 AM (IST)

ਮੇਖ- ਲੋਹਾ, ਲੋਹਾ-ਮਸ਼ੀਨਰੀ, ਸਰੀਆ, ਸਟੀਲ ਫਰਨੀਚਰ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ।
ਬ੍ਰਿਖ- ਸਰਕਾਰੀ, ਗੈਰ-ਸਰਕਾਰੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਵੀ ਸਾਫਟ-ਹਮਦਰਦਾਨਾ ਰੁਖ ਰੱਖਣਗੇ।
ਮਿਥੁਨ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ’ਚ ਜੀ ਲੱਗੇਗਾ, ਜਨਰਲ ਹਾਲਾਤ ਵੀ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਕਰਕ- ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਸੰਭਾਲ ਰੱਖਣੀ ਜ਼ਰੂਰੀ, ਲਿਖਣ-ਪੜ੍ਹਨ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ।
ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਹੋ ਜਾਵੇਗਾ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਕੰਨਿਆ- ਕਿਉਂਕਿ ਸ਼ਤਰੂ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ਅਤੇ ਸਰਗਰਮੀਆਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਬਿਹਤਰ ਹੈ।
ਤੁਲਾ- ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਲੋੜ ਦੇ ਹਰ ਮੌਕੇ ’ਤੇ ਮਦਦ ਕਰਨ ਲਈ ਰਾਜ਼ੀ ਰਹੇਗੀ ਪਰ ਸਿਹਤ ਦੀ ਅਹਿਤਿਆਤ ਰੱਖਣੀ ਜ਼ਰੂਰੀ ਹੋਵੇਗੀ।
ਬ੍ਰਿਸ਼ਚਕ- ਕਿਸੇ ਉਲਝੇ, ਰੁਕੇ ਪਏ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
ਧਨ- ਮਿੱਤਰ-ਸੱਜਣ ਸਾਥੀ, ਵੱਡੇ ਲੋਕ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋ ਸਕਦੇ ਹਨ।
ਮਕਰ- ਵਾਹਨਾਂ ਦੀ ਸੇਲ-ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਮੀਨ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਮਨ ਵੀ ਕਮਜ਼ੋਰ ਅਤੇ ਡਰਿਆ-ਡਰਿਆ ਰਹੇਗਾ।
26 ਜੁਲਾਈ 2021, ਸੋਮਵਾਰ ਸਾਉਣ ਵਦੀ ਤਿਥੀ ਤੀਜ (26-27 ਮੱਧ ਰਾਤ 2.55 ਤੱਕ) ਅਤੇ ਮਗਰੋਂ ਿਤੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੁੰਭ ’ਚ
ਮੰਗਲ ਸਿੰਘ ਚ
ਬੁੱੱਧ ਕਰਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 4(ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 15, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਸਵੇਰੇ 10.26 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸੌਭਾਗਿਆ (ਰਾਤ 10.39 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.29 ਤੋਂ ਲੈ ਕੇ 26-27 ਮੱਧ ਰਾਤ 2.55 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਸੋਮਵਾਰ ਵਰਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)