ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
Thursday, Jul 29, 2021 - 03:06 AM (IST)
ਮੇਖ- ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਆਲਤੂ-ਫਾਲਤੂ ਖਰਚਿਅਾਂ ’ਤੇ ਕਾਬੂ ਕਰੋ।
ਬ੍ਰਿਖ- ਸਿਤਾਰਾ ਧਨ ਲਾਭ ਦੇ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਮਿਥੁਨ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਮਜ਼ਬੂਤ, ਅਫਸਰ ਆਪ ਦੀ ਗੱਲ, ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ, ਵਿਰੋਧੀ ਕਮਜ਼ੋਰ ਰਹਿਣਗੇ।
ਕਰਕ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਵੀ ਕੁਝ ਅੱਗੇ ਵਧੇਗੀ, ਵੈਸੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਸਿੰਘ- ਖਾਣਾ-ਪੀਣਾ ਸੰਜਮ ਅਤੇ ਸੀਮਾ ’ਚ ਕਰਨਾ ਚਾਹੀਦਾ ਹੈ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਮਾਨਤ ਦਿਓ, ਨੁਕਸਾਨ ਦਾ ਡਰ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾਿ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਖੁਸ਼ਦਿਲੀ ਬਣੀ ਰਹੇਗੀ, ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ- ਆਪ ਨੂੰ ਹਰ ਕਦਮ ’ਤੇ ਵੈਰ ਿਵਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਹਰ ਸਮੇਂ ਚੌਕਸ ਰਹਿਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਬਿਹਤਰ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ- ਸਿਤਾਰਾ ਜ਼ਮੀਨੀ ਕੰਮਾਂ ਨੂੰ ਸੰਵਾਰਨ, ਮਾਣ-ਸਨਮਾਨ ਬਣਾਈ ਰੱਖਣ ਵਾਲਾ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ, ਵਰਨਾ ਪ੍ਰੇਸ਼ਾਨੀ ਹੋਵੇਗੀ।
ਮਕਰ- ਆਪ ਆਪਣੇ ਉਤਸ਼ਾਹੀ ਮਨ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ, ਤੇਜ ਪ੍ਰਭਾਵ-ਦਬਦਬਾ, ਮਾਣ ਪ੍ਰਤਿਸ਼ਠਾ ਬਣੀ ਰਹੇਗੀ।
ਕੁੰਭ- ਟੀਚਿੰਗ, ਕੋਚਿੰਗ, ਪ੍ਰੀਟਿੰਗ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਇੱਜ਼ਤਮਾਣ ਦੀ ਪ੍ਰਾਪਤੀ।
29 ਜੁਲਾਈ 2021, ਵੀਰਵਾਰ ਹਾੜ੍ਹ ਵਦੀ ਤਿਥੀ ਛੱਠ (29-30 ਮੱਧ ਰਾਤ 3.55 ਤੱਕ) ਅਤੇ ਮਗਰੋਂ ਿਤੱਥੀ ਸਪਤਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਸਿੰਘ ਚ
ਬੁੱੱਧ ਕਰਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7(ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 18, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਭਾਦਰਪਦ (ਦੁਪਹਿਰ 12.02 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸੁਕਰਮਾ (ਰਾਤ 8.02 ਤੱਕ) ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)ਭਦਰਾ ਸ਼ੁਰੂ ਹੋਵੇਗੀ (29-30 ਮੱਧ ਰਾਤ 3.55 ’ਤੇ) ਦੁਪਹਿਰ 12.02 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Related News
8th Pay Commission ਨੂੰ ਲੈ ਕੇ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ! ਤਨਖ਼ਾਹਾਂ ਤੇ ਪੈਨਸ਼ਨ 'ਚ ਹੋ ਸਕਦਾ ਹੈ ਮ
