ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
Monday, Aug 02, 2021 - 03:10 AM (IST)

ਮੇਖ- ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਸਟੇਸ਼ਨਰੀ, ਕੰਸਲਟੈਂਸੀ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।
ਬ੍ਰਿਖ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਾਣ-ਯਸ਼ ਦੀ ਪ੍ਰਾਪਤੀ।
ਮਿਥੁਨ- ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟਰੋਲੀਅਮ ਅਤੇ ਪੈਟਰੋਲੀਅਮ ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਕਿਸੇ ਪੇਚੀਦਗੀ ਨਾਲ ਨਿਪਟਣਾ ਪੈ ਸਕਦਾ ਹੈ।
ਕਰਕ- ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਸਿੰਘ- ਰਾਜਕੀ ਕੰਮਾਂ ਲਈ ਆਪ ਦੀ ਭੱਜ-ਦੌੜ ਫੇਵਰੇਬਲ ਰਿਜ਼ਲਟ ਦੇਵੇਗੀ, ਅਫਸਰ ਆਪ ਦੀ ਗੱਲ-ਪੱਖ ਨੂੰ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਆਪ ਦੇ ਯਤਨ ਚੰਗਾ ਨਤੀਜਾ ਦੇਣਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਬਣਾਈ ਰੱਖਣਾ ਜ਼ਰੂਰੀ।
ਤੁਲਾ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਦੇ ਰਿਸ਼ਤਿਆਂ ’ਚ ਮਿਠਾਸ, ਸਦਭਾਅ ਬਣਿਆ ਰਹੇਗਾ ਅਤੇ ਦੋਵੇਂ ਇਕ-ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਧਨ- ਕਿਸੇ ਸਟ੍ਰਾਂਗ ਵਿਰੋਧੀ ਕਰ ਕੇ ਆਪ ਦੀਆਂ ਮੁਸ਼ਕਲਾਂ, ਪ੍ਰੇਸ਼ਾਨੀਆਂ ਸਿਰ ਚੁੱਕੀ ਰੱਖਣਗੀਆਂ, ਇਸ ਲਈ ਨਾ ਤਾਂ ਉਨ੍ਹਾਂ ਨਾਲ ਨੇੜਤਾ ਰੱਖੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ।
ਮਕਰ- ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਉਦੇਸ਼ ਮਨੋਰਥ ਸਿਰੇ ਚੜ੍ਹ ਸਕਦੇ ਹਨ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਕੁੰਭ- ਜਾਇਦਾਦੀ ਕੰਮਾਂ ਨੂੰ ਨਿਪਟਾਉਣ ’ਚ ਸਫਲਤਾ ਮਿਲੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ ਬਣੀ ਰਹੇਗੀ।
ਮੀਨ- ਮਿੱਤਰ-ਕੰਮਕਾਜੀ ਸਾਥੀ ਸਹਿਯੋਗ ਦੇਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।
2 ਅਗਸਤ 2021, ਸੋਮਵਾਰ ਸਾਉਣ ਵਦੀ ਤਿਥੀ ਨੌਮੀ (ਸਵੇਰੇ 10.29 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 11(ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 22, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.19 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਰਾਤ 10.43 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵ੍ਰਿਧੀ (ਰਾਤ 11.06 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ) ਭਦਰਾ ਸ਼ੁਰੂ ਹੋਵੇਗੀ (ਰਾਤ 11.44 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)