ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

Wednesday, Aug 04, 2021 - 03:19 AM (IST)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।

ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਕੰਮਾਂ ਸੰਵਾਰਨ ਵਾਲਾ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਬਣੀ ਰਹਿ ਸਕਦੀ ਹੈ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਲੋੜ ਤੋਂ ਵੱਧ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਪੰਗਿਅਾਂ ਝਮੇਲਿਆਂ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।

ਸਿੰਘ- ਸਿਤਾਰਾ ਬਾਅਦ ਦੁਪਹਿਰ ਰਾਜਕੀ ਕੰਮਾਂ ਨੂੰ ਸੰਵਾਰਨ, ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਕੋਈ ਕੰਮਕਾਜੀ ਮੁਸ਼ਕਲ ਹੱਟ ਸਕਦੀ ਹੈ।

ਕੰਨਿਆ- ਧਾਰਮਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਵੈਸੇ ਵੀ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਤੁਲਾ- ਦੁਪਹਿਰ ਤਕ ਨਾ ਤਾਂ ਖਾਣ-ਪੀਣ ’ਚ ਵੀ ਬੇ-ਧਿਆਨੀ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਪਰ ਬਾਅਦ ’ਚ ਉਲਝਣਾਂ ਮੁਸ਼ਕਲਾਂ ਰਸਤੇ ’ਚੋਂ ਹਟਣਗੀਅਾਂ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਆਪ ਦੀ ਪਲਾਨਿੰਗ ਚੰਗਾ ਰੰਗ ਦਿਖਾਏਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।

ਧਨ- ਸਿਤਾਰਾ ਦੁਪਹਿਰ ਤਕ ਨੁਕਸਾਨ ਵਾਲਾ,ਕੋਈ ਨਾ ਕੋਈ ਪ੍ਰਾਬਲਮ ਜਾਗਦੀ ਰਹਿ ਸਕਦੀ ਹੈ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਦੀ ਸਥਿਤੀ ਸੁਧਰਨ ਦੀ ਆਸ।

ਮਕਰ- ਸਿਤਾਰਾ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਿਜਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮੀਨ- ਆਪਣੇ ਕਿਸੇ ਕੰਮਕਾਜੀ ਕੰਮ ਨੰੂ ਨਿਪਟਾਉਣ ਲਈ ਸਮਾਂ ਬਿਹਤਰ ਪਰ ਬਾਅਦ ’ਚ ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।

4 ਅਗਸਤ 2021, ਬੁੱਧਵਾਰ ਸਾਉਣ ਵਦੀ ਤਿਥੀ ਇਕਾਦਸ਼ੀ (ਬਾਅਦ ਦੁਪਹਿਰ 3.18 ਤਕ) ਅਤੇ ਮਗਰੋਂ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਸਿੰਘ ’ਚ

ਬੁੱੱਧ ਮਿਥੁਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 13 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 24, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ) ਨਕਸ਼ੱਤਰ :ਮ੍ਰਿਗਸ਼ਿਰ (4-5 ਮੱਧ ਰਾਤ 4.25 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ ਯੋਗ : ਵਿਆਘਾਤ (4-5 ਮੱਧ ਰਾਤ) 12.50 ਤਕ ਅਤੇ ਮਗਰੋਂ ਯੋਗ ਹਰਸ਼ਣ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਬਾਅਦ ਦੁਪਹਿਰ 3.07 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਕਾਮਿਕਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News